ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਪੰਜਾਬ ਭਵਨ ਪੁੱਜੇ
ਚੰਡੀਗੜ੍ਹ, 23 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਲਈ ਰੱਖੀ ਟੀ ਪਾਰਟੀ ਵਾਸਤੇ ਪੰਜਾਬ ਭਵਨ ਪਹੁੰਚ ਗਏ ਹਨ। ਉਹਨਾਂ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੱਧੂ ਵੀ ਪਹੁੰਚ ਚੁੱਕੇ ਹਨ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਮੇਤ ਹੋਰ ਮੰਤਰੀ ਤੇ ਸੀਨੀਅਰ ਆਗੂ ਪਹੁੰਚ ਗਏ ਹਨ।