ਪੰਜਾਬ ਸਰਕਾਰ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ - ਢਿੱਲਵਾਂ
ਜੀ ਐਸ ਪੰਨੂ
- ਐਕਸ਼ਨ ਲੈਣ 'ਤੇ ਬੇਰੁਜ਼ਗਾਰਾਂ ਨੂੰ ਮਿਲ਼ੇ, ਮੀਟਿੰਗ ਰਹੇ ਬੇਸਿੱਟਾ ਜਾਂ ਰੱਦ ਨਹੀਂ ਹੁੰਦੀ ਨਹੀਂ ਕਿਵੇਂ ਕਿਨਾਂ ਚਿਰ ਜ਼ਰਾਂਗੇ
ਪਟਿਆਲਾ, 23 ਜੁਲਾਈ 2021 - ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿੱਚ ਪੰਜ ਬੇਰੁਜ਼ਗਾਰ ਜਥੇਬੰਦੀਆਂ ( ਬੀ.ਐਡ. ਟੈਂਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ ਟੀ ਆਈ ਅਧਿਆਪਕ ਯੂਨੀਅਨ, ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਪੁਰਸ਼ ਅਤੇ ਔਰਤਾਂ ) ਦੀ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਸੰਦੀਪ ਸਿੰਘ ਨਾਭਾ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਦੇ ਪਿੱਛੇ ਮੋਰਚੇਬੰਦੀ ਦੀ ਮਜ਼ਬੂਤੀ ਅਤੇੇ ਅਗਲੇ ਸੰਘਰਸ਼ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ।
ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਜਦੋਂ ਵੀ ਬੇਰੁਜ਼ਗਾਰਾਂ ਵੱਲੋਂ ਰੁਜ਼ਗਾਰ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਵੀ ਐਕਸ਼ਨ ਕੀਤਾ ਜਾਂਦਾ ਹੈ ਤਾਂ ਪ੍ਰਸ਼ਾਸਨ ਦੇ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤਹਿ ਕਰਵਾਈ ਜਾਂਦੀ ਹੈ ਤਾਂ ਜਦ ਬੇਰੁਜ਼ਗਾਰ ਮੀਟਿੰਗ ਕਰਨ ਦੇ ਲਈ ਚੰਡੀਗਡ਼੍ਹ ਵਿਖੇ ਜਾਂਦੇ ਹਨ ਤਾਂ ਬੇਰੁਜ਼ਗਾਰਾਂ ਨਾਲ ਜਾਂ ਤਾਂ ਮੀਟਿੰਗ ਨਹੀਂ ਕੀਤੀ ਜਾਂਦੀ ਜਾਂ ਮੀਟਿੰਗ ਰੱਦ ਕਰ ਦਿੱਤੀ ਜਾਂਦੀ ਹੈ ਜੇਕਰ ਮੀਟਿੰਗ ਹੋ ਜਾਂਦੀ ਹੈ ਤਾਂ ਉਹ ਬੇਸਿੱਟਾ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਪਟਿਆਲਾ ਪ੍ਰਸ਼ਾਸਨ ਦੇ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਸੰਬੰਧੀ 27 ਜੁਲਾਈ ਨੂੰ ਸਿੱਖਿਆ ਮੰਤਰੀ ਸਾਹਿਬ ਨਾਲ ਪੈਨਲ ਮੀਟਿੰਗ ਤਹਿ ਕਰਵਾਈ ਗਈ ਹੈ। ਜੇਕਰ ਇਹ ਮੀਟਿੰਗ ਰੱਦ ਹੁੰਦੀ ਹੈ ਜਾਂ ਨਹੀਂ ਹੁੰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਬੇਰੁਜ਼ਗਾਰ ਸਾਂਝੇ ਮੋਰਚਾ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਗਗਨਦੀਪ ਕੌਰ, ਅਲਕਾ ਰਾਣੀ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਕੌਰ ਅਜਨੌਦਾ, ਕਿਰਨ ਪਟਿਆਲਾ, ਮਲਿਕਪ੍ਰੀਤ ਕੌਰ, ਮਮਤਾ ਬਿਸ਼ਨੋਈ, ਰਮਨ, ਗੁਰਸੇਵਕ ਸਿੰਘ, ਸੁਸ਼ੀਲ ਕੁਮਾਰ, ਗੁਰਪ੍ਰੀਤ ਖੰਨਾ, ਜਗਸੀਰ ਸਿੰਘ, ਸੁਖਦੀਪ ਸਿੰਘ, ਕੁੰਸ਼ ਕੁਮਾਰ, ਨੰਦ ਲਾਲ, ਜਗਜੀਵਨ ਸਿੰਘ, ਸੁਰਿੰਦਰ ਖਨੌਰੀ, ਨਰੇਸ ਖਨੌਰੀ, ਜੈਪਾਲ ਰਾਮ, ਦਲੀਪ ਸਿੰਘ, ਗੁਰਜਿੰਦਰ ਸਿੰਘ, ਸੰਦੀਪ ਸਿੰਘ, ਜਗਤਾਰ ਸਿੰਘ, ਹਰਮੇਸ਼ ਕੁਮਾਰ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ ਦਾ ਸੰਗਰੂਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ 205 ਦਿਨਾਂ ਤੋਂ ਪੱਕਾ ਮੋਰਚਾ ਲਗਾਤਾਰ ਚੱਲ ਰਿਹਾ ਹੈ।