ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਿਖੇ ਲਖਵੀਰ ਰਾਏ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 23 ਜੁਲਾਈ : ਅੱਜ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਹਲਕਾ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਹੰਸਾਲੀ ਸਾਹਿਬ ਵਿਖੇ ਬ੍ਰਹਮ-ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਬਾਬਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ , ਲਖਵੀਰ ਰਾਏ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਗ਼ਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇ , ਉਨ੍ਹਾਂਂ ਦੀਆਂ ਸਿੱਖਿਆਂ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨ , ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਜੀ ਨੇ ਗੁਰੂ ਨਾਨਕ ਪਾਤਸ਼ਾਹ ਵੱਲੋਂ ਦਿਖਾਏ ਰਾਹ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕੀਤੀ ਅਤੇ ਲੋਕਾਂ ਨੂੰ ਹੱਕ ਸੱਚ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ , ਉਨ੍ਹਾ ਕਿਹਾ ਕਿ ਬਾਬਾ ਜੀ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ
ਇਸ ਮੌਕੇ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆ ਨੇ ਲਖਵੀਰ ਰਾਏ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ , ਬਾਬਾ ਜੀ ਨੇ ਕਿਹਾ ਕਿ ਬਾਬਾ ਅਜੀਤ ਸਿੰਘ ਜੀ ਮਾਨਵਤਾ ਦੀ ਸੇਵਾ ਨੂੰ ਪਹਿਲ ਦਿੰਦੇ ਸਨ ਅਤੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਰਸਤੇ ਤੇ ਚੱਲਣ ਦਾ ਸੰਦੇਸ਼ ਦਿੰਦੇ ਸਨ , ਉਹ ਬਾਬਾ ਜੀ ਦੇ ਹੁਕਮਾਂ ਨਾਲ ਹੀ ਸੇਵਾ ਕਰ ਰਹੇ ਹਨ ,ਇਸ ਮੌਕੇ ਸਾਧੂ ਰਾਮ ਭੱਟ ਮਾਜਰਾ, ਕੇਸਰ ਸਿੰਘ, ਮਨਦੀਪ ਸਿੰਘ, ਸਤੀਸ਼ ਕੁਮਾਰ, ਹੈਪੀ ਜਲਵੇੜਾ, ਬਲਦੇਵ ਸਿੰਘ, ਗੁਰਦੇਵ ਸਿੰਘ ਡੰਘੇੜੀਆਂ ਅਤੇ ਹੋਰ ਹਾਜ਼ਰ ਸਨ