ਤਾਜਪੋਸ਼ੀ ਸਮਾਗਮ ਵਿੱਚ ਜਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੁੰਦੇ ਹੋਏ ਕਾਂਗਰਸੀ ਵਰਕਰ
ਸੰਗਰੂਰ: ਸਿੱਧੂ ਦੀ ਤਾਜਪੋਸ਼ੀ ਸਮਾਗਮ ਚ ਰਾਜਾ ਦੀ ਅਗਵਾਈ ਚ ਵੱਡੀ ਗਿਣਤੀ ਕਾਂਗਰਸੀ ਵਰਕਰ ਹੋਏ ਸ਼ਾਮਲ
ਸਿੱਧੂ ਦੇ ਦੇ ਪ੍ਰਧਾਨ ਬਣਨ ਨਾਲ ਸੂਬੇ ਵਿਚ ਖੁਸ਼ੀ ਦੀ ਲਹਿਰ : ਚੇਅਰਮੈਨ ਰਾਜਿੰਦਰ ਰਾਜਾ
ਦੀਦਾਰ ਗੁਰਨਾ
ਸੰਗਰੂਰ 23 ਜੁਲਾਈ : ਹਰ ਦਿਲ ਅਜ਼ੀਜ਼ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਏ ਜਾਣ ਨਾਲ ਕਾਂਗਰਸੀ ਵਰਕਰਾਂ ਤੇ ਲੋਕਾਂ ਵਿੱਚ ਜੋਸ਼ ਠਾਠਾਂ ਮਾਰ ਰਿਹਾ ਹੈ ਤੇ ਇਸੇ ਜੋਸ਼ ਨਾਲ ਅੱਜ ਜ਼ਿਲਾ ਸੰਗਰੂਰ ਤੋਂ ਜ਼ਿਲਾ ਪ੍ਰਧਾਨ ਅਤੇ ਚੇਅਰਮੈਨ ਜਿਲਾ ਯੋਜਨਾ ਬੋਰਡ ਰਾਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਵਰਕਰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿਖੇ ਰੱਖੇ ਪੰਜਾਬ ਕਾਂਗਰਸ ਦੇ ਸ. ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਏ
ਇਸ ਮੌਕੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪੰਜਾਬ ਨਾਲ ਦਿਲੋਂ ਪਿਆਰ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਨੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕਸੇ ਕਰ ਲਏ ਹਨ , ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰ ਵੱਲ ਜੋ ਵੀ ਆਸਾਂ ਸਨ, ਉਹ ਹੁਣ ਹਰ ਹਾਲ ਪੂਰੀਆਂ ਹੋ ਜਾਣਗੀਆਂ, ਉਨ੍ਹਾਂ ਕਿਹਾ ਕਿ ਸ. ਸਿੱਧੂ ਕਹਿਣੀ ਤੇ ਕਰਨੀ ਦੇ ਪੂਰੇ ਹਨ ਤੇ ਉਹ ਹਰ ਹਾਲ ਪਾਰਟੀ ਦੇ ਸਾਰੇ ਚੋਣ ਵਾਅਦੇ ਪੂਰੇ ਕਰਵਾਉਣਗੇ