ਰੋਕਾਂ ਲਾਉਣ ’ਤੇ ਸੁਖਬੀਰ ਤੇ ਹਰਸਿਮਰਤ ਨੇ ਕੀਤੀ ਦਿੱਲੀ ਪੁਲਿਸ ਦੀ ਨਿਖੇਧੀ, ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਹੋਵੇਗੀ ਅਰਦਾਸ
ਨਵੀਂ ਦਿੱਲੀ, 16 ਸਤੰਬਰ, 2021: ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਰਦਾਸ ਕੀਤੀ ਜਾਵੇਗੀ । ਇਹ ਅਰਦਾਸ ਅਕਾਲੀ ਦਲ ਵੱਲੋਂ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਜਾਵੇਗੀ।
ਯਾਦ ਰਹੇ ਕਿ ਅਕਾਲੀਆਂ ਦੇ ਦਿੱਲੀ ਦਾਖਲੇ ਨੂੰ ਰੋਕਣ ਲਈ ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਹੈ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੁੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਵੱਲੋਂ ਰੋਕਾਂ ਲਾਉਣ ਦੀ ਨਿਖੇਧੀ ਕੀਤੀ ਹੈ।