ਡੇਅਰੀ ਫਾਰਮਿੰਗ ਦੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 17 ਸਤੰਬਰ 2021-ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਜ਼ਿਲਾ ਬਰਨਾਲਾ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ ਵੱਖ ਤਰਾਂ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਦਿਨਾਂ ਦਾ ਡੇਅਰੀ ਫਾਰਮਿੰਗ ਐਂਡ ਵਰਮੀ ਕੰਮਪੋਸਟ ਮੇਕਿੰਗ ਦਾ ਕੋਰਸ ਪੂਰਾ ਕੀਤਾ ਗਿਆ। ਇਸ ਸਮਾਰੋਹ ਵਿੱਚ ਡਾਇਰੈਕਟਰ ਧਰਮਪਾਲ ਬਾਂਸਲ ਆਰਸੇਟੀ ਬਰਨਾਲਾ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਵੈ ਰੋਜ਼ਗਾਰ ਚਲਾਊਨ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਾਰੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ।