ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਣ-ਪੀਣ ਵਾਲੇ ਪਦਾਰਥਾਂ ਦਾ ਹੋਏਗਾ ਟੈਸਟ
ਸਿਹਤ ਵਿਭਾਗ ਬਰਨਾਲਾ ਵੱਲੋਂ ਫੂਡ ਸੇਫਟੀ ਟੈਸਟਿੰਗ ਵੈਨ ਰਵਾਨਾ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 17 ਸਤੰਬਰ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਧੀਨ ਇਕ ਫੂਡ ਸੇਫਟੀ ਟੈਸਟਿੰਗ ਵੈਨ ਨੂੰ ਜ਼ਿਲ੍ਹੇ ਅੰਦਰ ਟੈਸਟਿੰਗ ਕਰਨ ਲਈ ਰਵਾਨਾ ਕੀਤਾ ਗਿਆ। ਇਸ ਵੈਨ ਨੂੰ ਸਿਵਲ ਸਰਜਨ ਦਫਤਰ ਬਰਨਾਲਾ ਤੋਂ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ਡਾ. ਜਸਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਅਦਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਫੂਡ ਸੇਫਟੀ ਟੈਸਟਿੰਗ ਵੈਨ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ `ਤੇ ਖਾਣ ਵਾਲੇ ਪਦਾਰਥਾਂ ਦੀ ਟੈਸਟਿੰਗ ਕਰੇਗੀ।
ਜ਼ਿਲ੍ਹਾ ਸਿਹਤ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਇਸ ਟੈਸਟਿੰਗ ਵੈਨ ਵਿੱਚ ਦੁੱਧ, ਦੁੱਧ ਤੋਂ ਬਣੇ ਪਦਾਰਥ ,ਤੇਲ, ਮਿਰਚ ਮਸਾਲਾ,ਪਾਣੀ ਆਦਿ ਦੀ ਟੈਸਟਿੰਗ ਮੌਕੇ `ਤੇ ਹੀ ਕੀਤੀ ਜਾ ਸਕੇਗੀ।
ਇਸ ਮੌਕੇ ਡਾ. ਜਸਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਫੂਡ ਟੈਸਟਿੰਗ ਵੈਨ ਵਿਚ ਇਕ ਟੈਸਟ ਦੀ ਕੀਮਤ 50 ਰੁਪਏ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ ਅਤੇ ਇਸਦੀ ਰਿਪੋਰਟ ਮੌਕੇ `ਤੇ ਹੀ ਦਿੱਤੀ ਜਾਵੇਗੀ। ਜਸਵਿੰਦਰ ਸਿੰਘ ਫੂਡ ਸੇਫਟੀ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਵੈਨ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ ਤੇ ਆਪਣੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨੂੰ ਪਰਖ ਕੇ ਵਰਤੋਂ ਕੀਤੀ ਜਾਣੀ ਚਾਹੀਦੀ ਹੈ । ਇਸ ਵੈਨ ਨੂੰ ਰਵਾਨਾ ਕਰਨ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ,ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਹਰਪਾਲ ਸਿੰਘ, ਅਜੈ ਲੈਬਾਰਟਰੀ ਟੈਕਨੀਸੀਅਨ ਲਾਡੀ ਸਿੰਘ ਆਦਿ ਹਾਜ਼ਰ ਸਨ।