ਬਰਜਿੰਦਰਾ ਕਾਲਜ ਵਿਖੇ ਮੈਗਾ ਰੁਜ਼ਗਾਰਰ ਮੇਲੇ ਚ ਜਾਣੋ ਕਿੰਨੀਆਂ ਮਿਲੀਆਂ ਨੌਕਰੀਆਂ
1495 ਪ੍ਰਾਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ ,25 ਕੰਪਨੀਆਂ ਨੇ 1781 ਨੌਜਵਾਨਾਂ ਨੂੰ ਦਿੱਤੇ ਸਹਿਮਤੀ ਪੱਤਰ
ਭਰਤੀ ਮੁਕਾਬਲਿਆ ਅਤੇ ਮੇਰਾ ਕੰਮ ਮੇਰਾ ਮਾਣ ਮਿਸ਼ਨ ਤਹਿਤ 35 ਨੌਜਵਾਨਾ ਹੋਏ ਰਜਿਸਟਰਡ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 17 ਸਤੰਬਰ 2021- ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਲਈ ਵੱਧ ਤੋਂ ਵੱਧ ਨੌਕਰੀਆਂ ਅਤੇ ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮਕਸਦ ਨਾਲ ਲਗਾਏ ਜਾ ਰਹੇ ਸੱਤਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਇਥੋਂ ਦੇ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤਮਹਿੰਦਰ ਸਿੰਘ ਸਹੋਤਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਨਾਮੀ 25 ਕੰਪਨੀਆਂ/ਉਦਯੋਗਿਕ ਅਦਾਰਿਆਂ ਵੱਲੋਂ ਆਪਣੇ ਨੁੰਮਾਇੰਦੇ ਭੇਜੇ ਕੇ ਚੁਣੇ ਗਏ ਨੋਜਵਾਨਾਂ ਨੂੰ ਨੌਕਰੀਆਂ ਲਈ ਸਹਿਮਤੀ ਪੱਤਰ ਤਕਸੀਮ ਕੀਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਘਰ ਘਰ ਰੁਜਗਾਰ ਤਹਿਤ ਜ਼ਿਲ੍ਹੇ ਵਿਚ ਮਿਤੀ 9,14, ਅਤੇ 16 ਸਤੰਬਰ ਨੂੰ ਤਿੰਨ ਮੈਗਾ ਰੁਜ਼ਗਾਰ ਮੇਲੇ ਲਗਾਏ ਗਏ ਹਨ ਅਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ ਨੂੰ 10 ਹਜ਼ਾਰ ਦੇ ਕਰੀਬ ਨੌਕਰੀਆਂ ਸਵੈ ਰੁਜ਼ਗਾਰ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦਾ ਇਹ ਬਹੁਤ ਵੱਡਾ ਉਪਰਾਲਾ ਹੈ।
ਇਸ ਮੌਕੇ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਅਫਸਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਸਰਕਾਰੀ ਭਰਤੀ ਪ੍ਰਕਿਰਿਆਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ਮੇਰਾ ਕੰਮ ਮੇਰਾ ਮਾਣ ਸਕੀਮ ਤਹਿਤ ਨੋਜਵਾਨਾਂ ਦੀ ਰਜਿਸਟਰੇਸ਼ਨ ਵੀ ਕੀਤੀ ਗਈ। ਇਸ ਮੇਲੇ ਵਿੱਚ ਕੁੱਲ 25 ਕੰਪਨੀਆਂ ਦੇ ਨੁਮਾਇੰਦਿਆ ਹਾਜ਼ਰ ਹੋਏ ਅਤੇ ਜਿਲੇ ਦੇ ਵੱਡੀ ਗਿਣਤੀ ਵਿੱਚ 1495 ਤੋਂ ਵੱਧ ਪ੍ਰਾਰਥੀਆਂ ਵੱਲੋਂ ਨੌਕਰੀਆਂ/ਸਵੈ ਰੁਜਗਾਰ ਲਈ ਰਜਿਸਟਰੇਸ਼ਨ ਕਰਵਾਈ ਗਈ। ਜਿੰਨਾ ਵਿੱਚੋਂ 1781 ਪ੍ਰਾਰਥੀਆਂ ਨੂੰ ਵਰਚੁਅਲੀ, ਜੂਮ ਅਤੇ ਟੈਲੀਫੋਨਿਕ ਰਾਹੀਂ ਇਨ੍ਹਾਂ ਕੰਪਨੀਆਂ ਵੱਲੋਂ ਨੌਕਰੀ ਦੇ ਸਹਿਮਤੀ ਪੱਤਰ ਜਾਰੀ ਕੀਤੇ ਗਏ । ਇਸੇ ਤਰ੍ਹਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਮੁਫਤ ਮੁਕਾਬਲੇ ਦੀ ਪ੍ਰਕਿਰਿਆ ਲਈ 35 ਤੋਂ ਵੱਧ ਨੋਜਵਾਨਾਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਹੈ।
ਇਸ ਮੌਕੇ ਪ੍ਰੋ. ਨਵੀਨ ਜੈਨ, ਪ੍ਰੋ. ਪਰਮਿੰਦਰ ਸਿੰਘ, ਮੈਡਮ ਨੀਤੂ ਪਲੇਸਮੈਂਟ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।