ਮੈਨੂੰ ਜ਼ਲੀਲ ਕੀਤਾ ਗਿਆ, ਭਵਿੱਖ ਵਿਚ ਸਿਆਸਤ ਲਈ ਮੇਰੇ ਵਿਕਲਪ ਖੁੱਲ੍ਹੇ : ਅਮਰਿੰਦਰ
ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਵਿੱਖ ਵਿਚ ਸਿਆਸਤ ਲਈ ਉਹਨਾਂ ਦੇ ਵਿਕਲਪ ਖੁੱਲ੍ਹੇ ਹਨ ਤੇ ਉਹ ਆਪਣੇ ਸਮਰਥਕਾਂ ਨਾਲ ਗੱਲਬਾਤ ਕਰ ਕੇ ਆਪਣਾ ਭਵਿੱਖੀ ਸਿਆਸੀ ਕਦਮ ਤੈਅ ਕਰਾਂਗਾ।
ਉਹਨਾਂ ਕਿਹਾ ਕਿ ਦੋ ਮਹੀਨਿਆਂ ਵਿਚ ਤੀਜੀ ਵਾਰ ਵਿਧਾਇਕਾ ਦੀ ਮੀਟਿੰਗ ਸੱਦੀ ਗਈ ਹੈ ਤੇ ਮੈਂ ਮਹਿਸੂਸ ਕਰਦਾ ਹਾਂ ਕਿ ਇਸ ਨਾਲ ਮੈਂ ਜਲੀਲ ਹੋਇਆ ਹਾਂ ਤੇ ਇਸ ਲਈ ਮੈਂ ਮ੍ਰੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾਹੈ। ਹੁਣ ਕਾਂਗਰਸ ਹਾਈ ਕਮਾਂਡ ਜਿਸ ’ਤੇ ਭਰੋਸਾ ਹੈ ਉਸਨੂੰ ਮੁੱਖ ਮੰਤਰੀ ਬਣਾ ਲੈਣ।
ਪੱਤਰਕਾਰਾਂ ਵੱਲੋਂ ਨਵੇਂ ਮੁੱਖ ਮੰਤਰੀ ਨੂੰ ਪ੍ਰਵਾਨ ਕਰਨ ਬਾਰੇ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਉਹ ਆਪਣੇ ਸਮਰਥਕਾਂ ਤੇ ਸਾਥੀਆਂ ਨਾਲ ਗੱਲਬਾਤ ਕਰਨਗੇ। ਉਹਨਾਂ ਕਿਹਾ ਕਿ ਉਹ 52 ਸਾਲਾਂ ਤੋਂ ਰਾਜਨੀਤੀ ਵਿਚ ਹਨ ਤੇ ਸਾਢੇ 9 ਸਾਲ ਮੁੱਖ ਮੰਤਰੀ ਰਹੇ ਹਨ। ਇਸ ਦੌਰ ਵਿਚ ਜੋ ਉਹਨਾਂ ਦੇ ਨਾਲ ਡੱਟ ਕੇ ਖੜ੍ਹੇਹੋਏ, ਉਹਨਾਂ ਨਾਲ ਸਲਾਹ ਕਰ ਕਰ ਕੇ ਭਵਿੱਖ ਦੇ ਰਾਜਨੀਤਕ ਕਦਮ ਦਾ ਫੈਸਲਾ ਕੀਤਾ ਜਾਵੇਗਾ।