ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਅਕਾਦਮਿਕ ਨਤੀਜਿਆਂ ’ਚ ਕੀਤੀਆਂ ਪ੍ਰਾਪਤੀਆਂ
ਅਸ਼ੋਕ ਵਰਮਾ
ਬਠਿੰਡਾ, 18 ਸਤੰਬਰ 2021: ਬਾਬਾ ਫ਼ਰੀਦ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ.) ਦੂਜਾ ਸਮੈਸਟਰ, ਚੌਥਾ ਸਮੈਸਟਰ, ਛੇਵਾਂ ਸਮੈਸਟਰ ਅਤੇ ਅੱਠਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ.) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਕਿਰਨਜੀਤ ਕੌਰ ਤੇ ਪਿ੍ਰਅੰਕਾ ਸੋਨੀ ਨੇ 84% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਗੁਰਜੋਤ ਕੌਰ ਨੇ 83% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਿਹਕਦੀਪ ਸਿੰਘ ਨੇ 80% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ ।
ਇਸੇ ਤਰ੍ਹਾਂ ਬੀ.ਟੀ.ਟੀ.ਐਮ. ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਕਮਲਪ੍ਰੀਤ ਕੌਰ ਨੇ 85% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਨੇ 82% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ । ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ.) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਸੁਖਪ੍ਰੀਤ ਕੌਰ ਤੇ ਡਿੰਕੀ ਨੇ 82% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਮਨਦੀਪ ਸਿੰਘ ਨੇ 81% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਵਿੰਦਰ ਸਿੰਘ ਨੇ 80% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਬੀ.ਟੀ.ਟੀ.ਐਮ. ਅੱਠਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਔਲਖ ਤੇ ਸਹਿਜਪ੍ਰੀਤ ਸਿੰਘ ਨੇ 95% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਗੁਰਪ੍ਰੀਤ ਸਿੰਘ ਨੇ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਜੀਤ ਸਿੰਘ ਨੇ 89% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ 14 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਬਾਰੇ ਆਪਣੀ ਖ਼ੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।