ਮਾਸਟਰ ਕਾਡਰ ਯੂਨੀਅਨ ਪੰਜਾਬ ਵੱਲੋਂ ਭਾਰਤ ਬੰਦ ਦੀ ਹਮਾਇਤ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ, 24 ਸਤੰਬਰ 2021:ਮਾਸਟਰ ਕਾਡਰ ਯਨੀਅਨ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿੱਚ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਤਹਿਤ ਦਿੱਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਮਾਸਟਰ ਕਾਡਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੁੱਟਰ,ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ,ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਵਸ਼ਿੰਗਟਨ ਸਿੰਘ ਸਮੀਰੋਵਾਲ ,ਰਮਨ ਕੁਮਾਰ ਵਿੱਤ ਸਕੱਤਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ ਨੇ ਕਿਹਾ ਕਿ 10 ਮਹੀਨਿਆਂ ਤੋਂ ਕਿਸਾਨ ਤੇ ਮਜਦੂਰ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ ਹਨ ਪ੍ਰੰਤੂ ਸਰਕਾਰ ਸੁੱਤੀ ਹੋਈ ਹੈ ਅਤੇ ਜਾਣ ਬੁੱਝ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਹਨ ਅਤੇ ਇਨ੍ਹਾਂ ਨਾਲ ਅਸੀਂ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਾਂਗੇ। ਉਨ੍ਹਾਂ ਕਿਹਾ ਕਿ ਇਹ ਬਿੱਲ ਖੇਤੀ ਵਿਰੋਧੀ ਹਨ ਤੇ ਇਨ੍ਹਾਂ ਦਾ ਅਸਰ ਹਰੇਕ ਵਰਗ ਤੇ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਸਭ ਕੁਝ ਵੇਚ ਦੇਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਸਮੇਂ ਸਰਪ੍ਰਸਤ ਕੁਲਜੀਤ ਸਿੰਘ ਮਾਨ,ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ , ਹਰਪਾਲ ਸਿੰਘ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ,ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕਿ੍ਰਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।