ਪਿੰਡ ਸਵਾਲ ਦੇ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 'ਚ ਸ਼ਾਮਿਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ -24 ਸਤੰਬਰ 2021 -ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਉਸ ਸਮੇਂ ਤਕੜਾ ਬਲ ਮਿਲਿਆ,ਜਦੋਂ ਪਿੰਡ ਸਵਾਲ ਦੇ ਵਾਸੀਆਂ ਨੇ ਮੁਖਤਿਆਰ ਸਿੰਘ ਸੋਢੀ ਪ੍ਰਧਾਨ ਯੂਥ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਵਿੱਚ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਸੰਬੋਧਨ ਕਰਦਿਆਂ ਮੁਖਤਿਆਰ ਸਿੰਘ ਸੋਢੀ ਨੇ ਕਿਹਾ ਕਿ ਪਿੰਡ ਸਵਾਲ ਵਾਲਿਆਂ ਦੇ ਪਰਿਵਾਰ ਦਾ ਪਿੰਡ ਵਿੱਚ ਇੱਕ ਅਹਿਮ ਸਥਾਨ ਹੈ ਅਤੇ ਅੱਜ ਇਸ ਪਰਿਵਾਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਨੂੰ ਤਕੜਾ ਹੁਲਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ।
ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਰਿਵਾਰ ਦੀ ਸੋਚ ਪਹਿਲਾਂ ਤੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਸੀ ਪਰ ਹੁਣ ਉਹ 2022 ਦੀਆਂ ਵਿਧਾਨ ਸਭਾ ਚੌਣਾਂ ਵਿੱਚ ਡਟ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਜਿਤਾਉਣ ਲਈ ਹਰ ਕੋਸ਼ਿਸ਼ ਕਰਨਗੇ। ਇਸ ਮੌਕੇ ਸੁਰਜੀਤ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਬਹਾਦਰ ਸਿੰਘ, ਸੁਖਜਿੰਦਰ ਸਿੰਘ, ਬਲਦੇਵ ਸਿੰਘ, ਰਾਜਵਿੰਦਰ ਸਿੰਘ, ਬਲਜਿੰਦਰ ਕੌਰ, ਹਰਜੋਤ ਕੌਰ, ਜੋਗਿੰਦਰ ਕੌਰ, ਬਲਜੀਤ ਕੌਰ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਸੁਨੀਲ ਕੁਮਾਰ ਮੌਜੂਦ ਸਨ ।