ਸੁਖਜਿੰਦਰ ਸਿੰਘ ਰੰਧਾਵਾ ਨੇ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਅਮਰਿੰਦਰ ਦੇ ਬਿਆਨ ’ਤੇ ਦਿੱਤਾ ਪ੍ਰਤੀਕਰਮ, ਪੜ੍ਹੋ ਕੀ ਕਿਹਾ
ਅੰਮ੍ਰਿਤਸਰ, 16 ਅਕਤੂਬਰ, 2021: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ ਐਸ ਐਫ ਦਾ ਪੰਜਾਬ ਵਿਚ ਅਧਿਕਾਰ ਖੇਤਰ ਵਧਾਉਣ ਦਾ ਕੇਂਦਰ ਸਰਕਾਰ ਦੇ ਫੈਸਲੇ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵਾਗਤ ਕੀਤੇ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ 2016 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਬੀ ਐਸ ਐਫ ਅਤੇ ਪਾਕਿਸਤਾਨੀ ਰੇਂਜਰਜ਼ ਵਿਚਾਲੇ ਗਠਜੋੜ ਹੈ ਜਿਸਨੂੰ ਤੋੜਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਉਸ ਵੇਲੇ ਕੀਤੇ ਵਾਅਦੇ ਦਾ ਜਵਾਬ ਦੇਣ।