ਸੋਨੀਆ ਗਾਂਧੀ ਨੇ ਕਿਹਾ ਕਾਂਗਰਸ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਜਲਦ ਹੋਏਗਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 16 ਅਕਤੂਬਰ 2021- ਆਲ ਇੰਡੀਆ ਕਾਂਗਰਸ ਕਮੇਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਉਹ ਹੀ ਕਾਂਗਰਸ ਦੀ ਪ੍ਧਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਜੱਥੇਬੰਦਕ ਢਾਂਚੇ ਦੀ ਚੋਣ ਜਲਦੀ ਹੀ ਕੀਤੀ ਜਾਏਗੀ। ਸੋਨੀਆ ਗਾਂਧੀ ਨੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕਿਸਾਨਾਂ ਤੇ ਖੇਤੀ ਦੇ ਕਾਲੇ ਕਾਨੂੰਨ ਥੋਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਕੋਈ ਵੀ ਨੇਤਾ ਮੀਡੀਆ ਰਾਹੀਂ ਨਹੀਂ ਉਨ੍ਹਾਂ ਨਾਲ ਸਿੱਧੀ ਗੱਲਬਾਤ ਕਰਨ।