ਮਾਨਸਾ 'ਚ 20 ਸਾਲਾ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸੰਜੀਵ ਜਿੰਦਲ
ਮਾਨਸਾ , 16 ਅਕਤੂਬਰ 2021 :ਮਾਨਸਾ ਦੀ ਪੁਲਿਸ ਲਾਈਨ ਵਿੱਚ ਇੱਕ ਸਿਪਾਹੀ ਵੱਲੋਂ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। 20 ਸਾਲਾ ਇਹ ਕਾਂਸਟੇਬਲ ਅਰਸ਼ਦੀਪ ਸਿੰਘ ਪਿੰਡ ਖਾਰਾ ਦਾ ਰਹਿਣ ਵਾਲਾ ਸੀ।
ਪਤਾ ਲੱਗਾ ਹੈ ਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਿਵੇਂ ਹੀ ਡਿਊਟੀ ਤੋਂ ਘਰ ਪਰਤਿਆ, ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਨਸਾ ਦੇ ਡੀਐਸਪੀ (ਐੱਚ) ਸੰਜੀਵ ਗੋਇਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੂੰ ਉਸ ਦੇ ਪਿਤਾ ਦੀ ਥਾਂ 'ਤੇ ਪੁਲਿਸ ਵਿੱਚ ਭਰਤੀ ਕੀਤਾ ਗਿਆ ਸੀ। ਉਹ ਆਪਣੀ ਮਾਤਾ ਦੇ ਨਾਲ ਰਹਿ ਰਿਹਾ ਸੀ।
ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।