716 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ
ਬਾਬੂਸ਼ਾਹੀ ਨੈੱਟਵਰਕ
ਗੁਰਦਾਸਪੁਰ, 19 ਅਕਤੂਬਰ 2021- ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਵਾ ਅਤੇ ਸੈਸ਼ਨ ਜੱਜ ਜੱਜ –ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜ਼ਾਦੀ ਦਾ ਮਹਾਂਉਤਸਵ, ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ। ਪੀ ਐਲ ਵੀਜ ਦੀਆਂ ਟੀਮਾ ਦੁਆਰਾ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਦਾਸਪੁਰ ਦੇ ਤਾਲ ਮੇਲ ਨਾਲ 716 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ । ਪਿੰਡਾਂ ਵਿਚ 11510 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ । ਇਸ ਤੋਂ ਇਲਾਵਾ ਸੀ ਡੀ ਪੀ ਓ,ਗੁਰਦਾਸਪੁਰ ਦੇ ਤਾਲ ਮੇਲ ਨਾਲ ਜ਼ਿਲ੍ਹੇ ਦੇ 180 ਪਿੰਡਾਂ ਵਿਚ ਆਗਨਵਾੜੀ ਵਰਕਰਜ਼ ਨੂੰ ਭੇਜਿਆ ਗਿਆ ਅਤੇ ਡੋਰ ਟੂ ਡੋਰ ਮੁਹਿੰਮ ਰਾਹੀ 1939 ਲੋਕਾਂ ਨੂੰ ਜਾਗਰੂਕ ਕੀਤਾ ਗਿਆ ।