ਜੂਆ ਖੇਡਦੇ 5 ਕਾਬੂ, ਮਾਮਲਾ ਦਰਜ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਨਵਾਂਸ਼ਹਿਰ 27 ਅਕਤੂਬਰ-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਜੂਆ ਖੇਡਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐਸਆਈ ਜੋਗਿੰਦਰ ਪਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਹੈ। ਗਸ਼ਤ ਦੌਰਾਨ ਪੁਲਸ ਟੀਮ ਨੂੰ ਇਤਲਾਹ ਮਿਲੀ ਕਿ ਪਿੰਡ ਜਾਡਲਾ 'ਚ ਸਰਪੰਚ ਦੇ ਘਰ ਨੇੜੇ ਕੁਝ ਵਿਅਕਤੀ ਤਾਸ਼ 'ਤੇ ਜੂਆ ਖੇਡ ਰਹੇ ਹਨ। ਸੂਚਨਾ ਦੇ ਆਧਾਰ 'ਤੇ ਜਦੋਂ ਪੁਲਸ ਨੇ ਉਕਤ ਜਗ੍ਹਾ 'ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀਆਂ ਕੋਲੋਂ ਕੁੱਲ ਪੰਜ ਹਜ਼ਾਰ 20 ਰੁਪਏ ਦੀ ਨਕਦੀ ਬਰਾਮਦ ਹੋਈ। ਪੁਲਿਸ ਨੇ ਜਾਡਲਾ ਵਾਸੀ ਇੰਦਰਜੀਤ, ਤੇਜਿੰਦਰ ਕੁਮਾਰ, ਜੋਗਿੰਦਰ ਪਾਲ, ਪ੍ਰੇਮ ਕੁਮਾਰ ਅਤੇ ਅਮਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।