ਸਿੰਘੂ ਬਾਰਡਰ ਤੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨਹੀਂ ਹੋ ਸਕੀ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 28 ਅਕਤੂਬਰ 2021- ਸਿੰਘੂ ਬਾਰਡਰ ਤੇ ਨਿਹੰਗ ਸਿੰਘਾਂ ਦੇ ਹੱਥੋਂ ਮਾਰੇ ਗਏ ਲਖਬੀਰ ਸਿੰਘ ਦਾ ਪਰਿਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਉਨ੍ਹਾਂ ਦੇ ਨਿਵਾਸ ਸਥਾਨ ਪਹੁੰਚਿਆ ਪਰੰਤੂ ਅਮਿਤ ਸ਼ਾਹ ਨਾਲ ਮੁਲਾਕਾਤ ਨਹੀਂ ਹੋ ਸਕੀ ਹੈ। ਮਿਤਕ ਲਖਬੀਰ ਸਿੰਘ ਦੀ ਪਤਨੀ,ਪੁੱਤਰ, ਭਰਾ ਤੇ ਪਿਤਾ ਨੇ ਅਮਿਤ ਸ਼ਾਹ ਦੇ ਓਐਸਡੀ ਨਾਲ ਮੁਲਾਕਾਤ ਕੀਤੀ ।