ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਸਜਾਇਆ ਜਾਵੇਗਾ ਨਗਰ ਕੀਰਤਨ
ਸ਼ਹੀਦੀ ਜੋੜ ਮੇਲ ਮੌਕੇ ਹੋਣਗੇ ਮਹਾਨ ਗੁਰਮਤਿ ਸਮਾਗਮ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 27 ਨਵੰਬਰ2021:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਾਇਦਾਦ ਸਬ ਕਮੇਟੀ ਵੱਲੋਂ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਵਿਚ ਹੋਈ ਸਬ ਕਮੇਟੀ ਦੀ ਬੈਠਕ ਦੌਰਾਨ ਫੈਸਲਾ ਲਿਆ ਗਿਆ। ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਸਜਾਏ ਜਾਣ ਦੀਆਂ ਤਿਆਰੀਆਂ ਨੂੰ ਲੈ ਕੇ ਜਿਥੇ ਦੀਰਘ ਵਿਚਾਰਾਂ ਹੋਈਆਂ, ਉਥੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣ ਦੀ ਰੂਪ ਰੇਖਾ ਵੀ ਉਲੀਕੀ ਗਈ। ਇਸ ਬੈਠਕ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਪਿ੍ਰਤਪਾਲ ਸਿੰਘ, ਭਾਈ ਅਜੇਮਰ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਫੈਸਲਾ ਕੀਤਾ ਗਿਆ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ 7 ਦਸੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 8 ਦਸੰਬਰ ਨੂੰ ਕਵੀ ਦਰਬਾਰ, ਢਾਡੀ ਦਰਬਾਰ ਦਾ ਆਯੋਜਨ ਹੋਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦੀ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਲਦ ਹੀ ਸਮੁੱਚੀਆਂ ਜਥੇਬੰਦੀਆਂ ਦੀ ਇਕੱਤਰਤਾ ਵੀ ਹੋਵੇਗੀ। ਪ੍ਰੋ. ਬਡੂੰਗਰ ਨੇ ਅਪੀਲ ਕੀਤੀ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਮਹਾਨ ਕਾਰਜਾਂ ’ਚ ਸੰਗਤਾਂ ਆਪਣਾ ਸਹਿਯੋਗ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ, ਅਕਾਊਂਟੈਟ ਵਰਿੰਦਰ ਸਿੰਘ ਗੋਲਡੀ, ਰਣਧੀਰ ਸਿੰਘ ਧੀਰਾ ਅਤੇ ਪ੍ਰਬੰਧਕੀ ਸਟਾਫ ਆਦਿ ਹਾਜ਼ਰ ਸਨ।