Photo Source: ANI
ਕੇਂਦਰ ਨੇ ਕਿਸਾਨਾਂ ਦੀ ਮੰਗ ਮੰਨੀ, ਪਰਾਲੀ ਸਾੜਣ 'ਤੇ ਨਹੀਂ ਹੋਵੇਗਾ ਕੇਸ : ਤੋਮਰ
ਨਵੀਂ ਦਿੱਲੀ, 27 ਨਵੰਬਰ, 2021 (ਏ.ਐਨ.ਆਈ.): ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰ ਨੇ ਕਿਸਾਨ ਸੰਗਠਨਾਂ ਦੀ ਮੰਗ ਦੇ ਅਨੁਸਾਰ ਪਰਾਲੀ ਸਾੜਨ 'ਤੇ ਕਿਸੇ ਵੀ ਕਿਸਾਨ 'ਤੇ ਕੇਸ ਦਰਜ ਨਹੀਂ ਹੋਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ ਕਿਸਾਨ ਸੰਗਠਨਾਂ ਨੇ ਪਰਾਲੀ ਸਾੜਣ 'ਤੇ ਕੇਸ ਨਾ ਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ।
ਅੱਗੇ ਖੇਤੀਬਾੜੀ ਮੰਤਰੀ ਨੇ ਕਿਹਾ, "ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ, ਕਿਸਾਨਾਂ ਦਾ ਅੰਦੋਲਨ ਜਾਰੀ ਰੱਖਣ ਦਾ ਕੋਈ ਮਤਲਬ ਨਹੀਂ ਹੈ। ਮੈਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਘਰ ਜਾਣ ਦੀ ਅਪੀਲ ਕਰਦਾ ਹਾਂ।,"
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ 29 ਨਵੰਬਰ ਨੂੰ ਸ਼ੁਰੂ ਹੋਵੇਗਾ। ਸਰਕਾਰ ਨੇ ਇਸ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਸੰਗਠਨਾਂ ਦੇ ਨੁਮਾਇੰਦੇ ਹੋਣਗੇ।