ਕੈਪਟਨ ਅਮਰਿੰਦਰ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ
ਚੰਡੀਗੜ੍ਹ, 7 ਦਸੰਬਰ 2021 - ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਿੰਦਰ ਬਾਗ, ਸਿਸਵਾਂ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਲੰਚ ਮੀਟਿੰਗ ਕੀਤੀ।
ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵਧਦੀ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਮੀਟਿੰਗ 'ਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।