ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਦੀ ਪਤਨੀ ਨੇ ਸੰਭਾਲੀ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮਾਂ ਦੇ ਪ੍ਰਚਾਰ ਦੀ ਕਮਾਨ
ਦੀਪਕ ਗਰਗ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 08 ਦਸੰਬਰ 2021-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਰੋਮਾਣਾ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿੱਚ ਪਹੁੰਚਕੇ ਆਪਣੇ ਪਤੀ ਲਈ ਸਮਰਥਨ ਮੰਗ ਰਹੀ ਹੈ।
ਦੂਜੀ ਵਾਰ ਇੱਥੋਂ ਚੋਣ ਲੜ ਰਹੇ ਬੰਟੀ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਨੇ 2017 ਵਿੱਚ ਵੀ ਉਨ੍ਹਾਂ ਲਈ ਪ੍ਰਚਾਰ ਕੀਤਾ ਸੀ ਲੇਕਿਨ ਇਸ ਵਾਰ ਬੰਟੀ ਕੋਲ ਪੂਰੇ ਸੁੱਬੇ ਦੀ ਜ਼ਿੰਮੇਦਾਰੀ ਹੋਣ ਦੇ ਕਾਰਨ ਸੁਖਜੀਵ ਇਥੇ ਸਰਗਰਮ ਹੈ ।
ਸੁਖਜੀਵ ਕੌਰ ਰੋਮਾਣਾ ਲਗਾਤਾਰ ਇਲਾਕੇ ਦਾ ਦੌਰਾ ਕਰ ਰਹੀ ਹੈ ਅਤੇ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦੇ 13 ਨੁਕਾਤੀ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਹੈ। ਨਾਲ ਹੀ 2022 ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ - ਬਸਪਾ ਗਠਜੋੜ ਨੂੰ ਵੋਟ ਦੇਣ ਦੀ ਅਪੀਲ ਕਰ ਰਹੀ ਹੈ।
ਸੁਖਜੀਵ ਕੌਰ ਰੋਮਾਣਾ ਨੇ ਮੰਗਲਵਾਰ ਨੂੰ ਜਨ ਸੰਪਰਕ ਪ੍ਰੋਗਰਾਮ ਤਹਿਤ ਸਥਾਨਕ ਸੁਖੀਜਾ ਕਾਲੋਨੀ ਵਾਰਡ ਨੰਬਰ 4 ਵਿੱਚ ਜਾ ਕੇ ਆਮ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪਾਰਟੀ ਹਾਈਕਮਾਂਡ ਤੱਕ ਪਹੁੰਚਾਕੇ ਚੋਣ ਘੋਸ਼ਣਾ ਪੱਤਰ ਵਿੱਚ ਸ਼ਾਮਿਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਜਨਸੰਪਰਕ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ - ਬਸਪਾ ਗਠਜੋੜ ਦੀ ਸਰਕਾਰ ਆਉਣ ਤੇ ਪਹਿਲ ਦੇ ਅਧਾਰ ਤੇ ਹਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਸੁਖਜੀਵ ਕੌਰ ਨੇ ਕਿਹਾ ਕਿ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਆਉਣ ਤੇ ਪੂਰੇ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾਵੇਗਾ। ਔਰਤਾਂ ਨੂੰ ਵੀ ਰਾਜਨੀਤੀ ਵਿੱਚ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਉਹ ਆਪਣੇ ਅਧਿਕਾਰਾਂ ਨੂੰ ਸਮਝ ਸਕਣਗੀਆਂ।
ਇਸ ਦੌਰਾਨ ਸੁਖਜੀਵ ਕੌਰ ਰੋਮਾਣਾ ਨੂੰ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।
ਜਿਕਰਯੋਗ ਹੈ ਕਿ ਫਰੀਦਕੋਟ ਵਿਧਾਨਸਭਾ ਖੇਤਰ ਤੋਂ ਅੱਜੇ ਤੱਕ ਸ਼੍ਰੋਮਣੀ ਅਕਾਲੀ ਦਲ - ਬਸਪਾ ਗਠਜੋੜ ਨੇ ਹੀ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਮੀਦਵਾਰ ਬਣਾਇਆ ਹੈ। ਹੋਰ ਪਾਰਟੀਆਂ ਨੇ ਅੱਜੇ ਤੱਕ ਆਪਣੇ ਉਮੀਦਵਾਰਾਂ ਦੀ ਘੋਸ਼ਣਾ ਹੀ ਨਹੀਂ ਕੀਤੀ ਹੈ। ਇਹ ਵੀ ਪੱਤਾ ਲੱਗਿਆ ਹੈ ਕਿ ਕਾਂਗਰਸ , ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਸੰਭਾਵਿਤ ਗਠਜੋੜ ਵਲੋਂ ਤਿੰਨ ਤਿੰਨ ਦਾਅਵੇਦਾਰ ਹੋਣ ਦੀ ਚਰਚਾ ਚਲ ਰਹੀ ਹੈ। ਜਦੋਂਕਿ ਬੰਟੀ ਰੋਮਾਣਾ, ਸੁਖਜੀਵ ਅਤੇ ਇਨ੍ਹਾਂ ਦੇ ਸਮਰਥਕਾਂ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਪ੍ਰਚਾਰ ਕਾਰਣ ਜਿਥੇ ਬੰਟੀ ਰੋਮਾਣਾ ਜਿੱਤ ਵੱਲ ਵੱਧ ਰਹੇ ਹਨ। ਉਥੇ ਹੀ ਇਹ ਵੀ ਤੈਅ ਮੰਨਿਆ ਜਾ ਰਿਹਾ ਹੈ ਕਿ ਅਕਾਲੀ - ਬਸਪਾ ਗਠਜੋੜ ਦੀ ਸਰਕਾਰ ਆਉਣ ਤੇ ਬੰਟੀ ਰੋਮਾਣਾ ਨੂੰ ਮਹੱਤਵਪੂਰਨ ਜਿੰਮੇਵਾਰੀ ਅਤੇ ਮੰਤਰੀ ਦਾ ਅਹੁਦਾ ਮਿਲੇਗਾ