ਆਪ ਸੁਪਰੀਮੋ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਆਉਣਗੇ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 29 ਦਸੰਬਰ 2021: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪੁੱਜ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ਦਿਨ ਸ਼ਹਿਰ ਵਿੱਚ ਸ਼ਾਂਤੀ ਮਾਰਚ ਕੱਢਿਆ ਜਾਣਾ ਹੈ ਜਿਸ ਵਿਚ ਕੇਜਰੀਵਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਹੋਣਗੇ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਜਨਰਲ ਸਕੱਤਰ ਸੁਖਜਿੰਦਰ ਅਾਨੰਦ ਨੇ ਕਿਹਾ ਕਿ ਮਾਰਚ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈ ਲਈ ਗਈ ਹੈ ਅਤੇ ਇਸ ਤੋਂ ਇਲਾਵਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ਰਮਾ ਦੀ ਅਗਵਾਈ ਹੇਠ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਸ਼ਾਂਤੀ ਮਾਰਚ ਸ਼ੇਰਾਂਵਾਲਾ ਗੇਟ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ ਤੋਂ ਹੁੰਦਾ ਹੋਇਆ ਲੀਲਾ ਭਵਨ ਚੌਕ ਤਕ ਪੁੱਜੇਗਾ।ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਟਿਆਲਾ ਚ ਪਹਿਲਾਂ ਦੌਰਾਂ ਹੈ । ਪਾਰਟੀ ਵਰਕਰਾਂ ਵਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।