ਸਰਦੀ ਵਿੱਚ ਬਜੁਰਗ ਅਤੇ ਛੋਟੇ ਬੱਚੇ ਹੁੰਦੇ ਹਨ ਜਿਆਦਾ ਪ੍ਰਭਾਵਤ : ਸਿਵਲ ਸਰਜਨ
ਜੀ ਐਸ ਪੰਨੂ
ਪਟਿਆਲਾ ,17 ਜਨਵਰੀ 2022: ਪਿਛਲੇ 10 ਦਿਨਾਂ ਤੋਂ ਪਹਾੜਾ ਵਿਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਸਰਦੀ ਨੇਂ ਜੋਰ ਪਕੜ ਲਿਆ ਹੈ।ਇਸ ਲਈ ਕੜਾਕੇ ਦੀ ਸਰਦੀ ਤੋਂ ਬਚਾਅ ਅਤੇ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇਂ ਕਿਹਾ ਕਿ ਮੌਸਮ ਵਿਭਾਗ ਦੇ ਅਨੁਸਾਰ ਪਿਛਲੇ 10 ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਕੜਾਕੇ ਦੀ ਠੰਡ ਜਾਰੀ ਹੈ ਅਤੇ ਸਰਦੀ ਵਿੱਚ ਸਾਡੇ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਠੰਡ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਹਨਾਂ ਕਿਹਾ ਕਿ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇਂ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ।ਉਹਨਾਂ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਵਾਲਿਆਂ ਨੁੰ ਖ਼ਾਸ ਅਪੀਲ ਕਰਦੇ ਕਿਹਾਂ ਕਿ ਬੰਦ ਕਮਰੇ ਵਿੱਚ ਅੰਗੀਠੀ ਬਾਲ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੈਕਣ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਜ਼ਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।ਜਿਆਦਾ ਸਰਦੀ ਦੇ ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ।ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ਤੇਂ ਫੱਲੁ ਹੋ ਜਾਂਦਾ ਹੈ ਜਿਸ ਨਾਲ ਕੋਵਿਡ ਹੋਣ ਦਾ ਵੀ ਖਤਰਾ ਰਹਿੰਦਾ ਹੈ।ਇਸ ਲਈ ਸਰਦੀ ਤੋਂ ਬਚਾਅ ਲਈ ਵਰਤੇ ਜਾਣ ਵਾਲੇ ਉਪਰਾਲਿਆਂ ਨੂੰ ਅਪਨਾ ਕੇ ਨਾਲ ਫੱਲੂ ਅਤੇ ਕੋਵਿਡ ਦੋਨੋ ਤੋਂ ਹੀ ਬੱਚਿਆ ਜਾ ਸਕਦਾ ਹੈ।