ਚੰਡੀਗੜ੍ਹ, 22 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਬੱਲੂਆਣਾ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ।
ਹਲਕਾ ਬੱਲੂਆਣਾ ਤੋਂ ਉਮੀਦਵਾਰ ਹਰਦੇਵ ਸਿੰਘ ਮੇਘ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਘਰੇਲੂ ਹਾਲਾਤਾਂ ਕਾਰਨ ਆਪਣਾ ਨਾਂਅ ਵਾਪਸ ਲੈਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਪਿਰਥੀ ਰਾਮ ਮੇਘਵਾਲ ਨੂੰ ਨਵਾਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।