ਔਰਤ ਮੁਲਾਜ਼ਮਾਂ ਦੀ ਚੋਣ ਡਿਊਟੀ ਬਲਾਕਾਂ ਦੇ ਅੰਦਰ ਲਾਉਣ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ,23ਜਨਵਰੀ2022:ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਔਰਤ ਮੁਲਾਜਮਾਂ ਦੀ ਚੋਣ ਡਿਊਟੀ ਸਿਰਫ ਬਲਾਕਾਂ ’ਚ ਹੀ ਲਾਉਣ ਦੀ ਮੰਗ ਕੀਤੀ ਹੈ। ਇੱਕ ਪ੍ਰੈਸ ਬਿਆਨ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਖਜਾਨਚੀ ਗੁਰਮੀਤ ਸਿੰਘ ਗਿੱਲ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਚੋਣ ਕਮਿਸ਼ਨ ਪੰਜਾਬ ਨੂੰ ਵਿਧਾਨ ਸਭਾ ਚੋਣਾਂ ਵਿਚ ਵਿਧਵਾ, ਅਣਵਿਆਹੀਆਂ , ਅੰਗਹੀਣ , ਕਰੌਨਿਕ ਬਿਮਾਰੀ ਨਾਲ ਪੀੜਤ ਔਰਤਾਂ ਅਤੇ ਬੱਚਿਆਂ ਨੂੰ ਫੀਡ ਦੇਣ ਵਾਲੀਆਂ ਮਹਿਲਾ ਕਰਮਚਾਰਨਾਂ ਨੂੰ ਡਿਊਟੀ ਤੋਂ ਛੋਟ ਦੇਣ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਆਗੂਆਂ ਨੇ ਚੋਣ ਅਮਲੇ ਨੂੰ ਵੀ ਆਪਣੀ ਵੋਟ ਪਾਉਣ ਦਾ ਅਧਿਕਾਰ ਦੇਣ ,ਚੋਣਾਂ ਤੋਂ ਅਗਲੇ ਦਿਨ ਚੋਣ ਅਮਲੇ ਵਾਸਤੇ ਛੁੱਟੀ ਐਲਾਨਣ , ਛੋਟੇ ਬੱਚਿਆਂ ਤੇ ਮਾਪਿਆਂ ਦੀ ਦੇਖਭਾਲ ਨੂੰ ਦੇਖਦਿਆਂ ਪਤੀ ਪਤਨੀ ਜੋੜੇ ਮੁਲਾਜਮਾਂ ਚੋਂ ਸਿਰਫ ਪਤੀ ਦੀ ਡਿਊਟੀ ਲਾਉਣ ਅਤੇ ਚੋਣਾਂ ਹੋਣ ਉਪਰੰਤ ਚੋਣ ਨਾਲ ਸਬੰਧਤ ਸਾਜ਼ੋ ਦਾ ਸਾਮਾਨ ਜਮ੍ਹਾਂ ਕਰਵਾਉਣ ਸਮੇਂ ਕਰਮਚਾਰੀਆਂ ਨੂੰ ਖੱਜਲ ਖੁਆਰੀ ਨਾ ਹੋਵੇ ਯਕੀਨੀ ਬਨਾਉਦ ੍ਵਸ਼ਥ ਵੀ ਕਿਹਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ , ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕਿ੍ਰਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।