ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਣਤੰਤਰ ਦਿਵਸ
ਜੀ ਐਸ ਪੰਨੂ
ਪਟਿਆਲਾ, 26 ਜਨਵਰੀ,2022 - ਗਣਤੰਤਰਤਾ ਦਿਵਸ ਮੌਕੇ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆਂ ਵੱਲੋਂ ਅਦਾ ਕੀਤੀ ਗਈ। ਉਨ੍ਹਾਂ ਵੱਲੋਂ ਗਣਤੰਤਰਤਾ ਦਿਵਸ ਮੌਕੇ ਪੀਆਰਟੀਸੀ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ।
ਇਸ ਤੋਂ ਇਲਾਵਾ ਪੀਆਰਟੀਸੀ ਦੇ ਸਮੂਹ ਡਿਪੂਆਂ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ।ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਪ੍ਰਨੀਤ ਸ਼ੇਰਗਿੱਲ ਆਈ.ਏ.ਐਸ ਵੱਲੋਂ ਗਣਤੰਤਰਤਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।
ਇਸ ਮੌਕੇ ਪੀਆਰਟੀਸੀ ਦੇ ਡਾਇਰੈਕਟਰ ਪੁਸ਼ਪਿੰਦਰ ਅੱਤਰੀ, ਕਾਰਜਕਾਰੀ ਇੰਜੀਨੀਅਰ ਸਿਵਲ ਸੈਲ ਜਤਿੰਦਰਪਾਲ ਸਿੰਘ ਗਰੇਵਾਲ, ਸੀਨੀਅਰ ਕਾਨੂੰਨੀ ਸਲਾਹਕਾਰ ਸਿੰਘ ਸਿੱਧੂ, ਜਨਰਲ ਮੈਨੇਜਰ ਸ੍ਰੀ ਅਮਨਵੀਰ ਟਿਵਾਣਾ ਤੋਂ ਇਲਾਵਾ ਹੋਰ ਸਟਾਫ਼ ਅਤੇ ਕਰਮਚਾਰੀ ਵੀ ਮੌਜੂਦ ਸਨ।