ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੇਤ ਦੀ ਸੰਗਰਾਂਦ ਤੇ ਸੰਗਤਾਂ ਨਤਮਸਤਕ ਹੋਈਆਂ
ਨਾਨਕਸ਼ਾਹੀ ਕੈਲੰਡਰ ਅਨੁਸਾਰ 554ਵਾ ਨਵਾਂ ਸਾਲ ਮਨਾਇਆ ਜਾ ਰਿਹਾ ਹੈ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 14 ਮਾਰਚ 2022- ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਚੇਤ ਮਹੀਨੇ ਦੀ ਸੰਗਰਾਂਦ ਤੇ 554 ਵਾ ਨਵਾਂ ਸਾਲ ਮਨਾਇਆ ਜਾ ਰਿਹਾ ਹੈ । ਜਿਸ ਵਿਚ ਬਾਰਾਂ ਮਾਹਾਂ ਪਾਠ ਦੇ ਭੋਗ ਪਾਏ ਗਏ। ਉਪਰੰਤ ਸੰਤ ਸੁਖਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਨਵੇਂ ਸਾਲ ਤੇ ਕਥਾ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੀਵਾਨ ਸਜਾਏ ਗਏ ਹਨ।
ਜਿਸ ਵਿਚ ਵੱਖ ਵੱਖ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਵੱਲੋਂ ਸੰਤ ਹਰਖੋਵਾਲ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਵਿੱਤਰ ਅਸਥਾਨ ਤੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ।