ਪੰਥ ਰਤਨ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਪਹੁੰਚੇ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 1 ਅਪ੍ਰੈਲ 2022: ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਠਾਰਵੀਂ ਬਰਸੀ ਚ ਸ਼ਿਰਕਤ ਕਰਨ ਲਈ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੱਦੀ ਪਿੰਡ ਟੌਹੜਾ ਪਹੁੰਚੇ।
ਕੇਂਦਰੀ ਮੰਤਰੀ ਨੇ ਕਿਹਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੀ ਬੇਦਾਗ਼ ਸ਼ਖਸੀਅਤ ਦੀ ਹੋਰ ਕੋਈ ਮਿਸਾਲ ਨਹੀਂ ਹੋ ਸਕਦੀ ਉਹਨਾਂ ਨੇ ਆਪਣਾਂ ਪੂਰਾ ਜੀਵਨ ਮਨੁੱਖਤਾ ਦੀ ਸੇਵਾ ਦੇ ਲੇਖੇ ਲਾਇਆ। ਉਹਨਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ