ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਧਾਨ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ
ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 16 ਮਈ 2022-ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਧਾਨ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ
ਕੀਤੀ ਗਈ ਹੈ। ਇਸ ਮੌਕੇ ਖੇਤੀਬਾਡ਼ੀ ਵਿਭਾਗ ਦੇ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਵੀ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਾਨ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ।
ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪਰ੍ਤੀ ਏਕਡ਼ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਖੇਤੀਬਾਡ਼ੀ ਵਿਭਾਗ ਦੇ ਅਨੁਸਾਰ ਪਹਿਲਾਂ ਪੰਜਬ ਵਿਚ 600000 ਹੇਕਟੇਅਰ ਵਿਚ ਧਾਨ ਦੀ ਸਿੱਧੀ ਬਿਜਾਈ ਹੋਈ ਸੀ ਅਤੇ ਇਸ ਬਾਰ
1200000 ਹੇਕਟੇਅਰ ਵਿਚ ਧਾਨ ਦੀ ਸਿੱਧੀ ਬਿਜਾਈ ਦਾ ਟਾਰਗੇਟ ਰੱਖਿਆ ਗਿਆ ਹੈ।