ਬਠਿੰਡਾ 'ਚ ਹਿੰਦੂ ਧਾਰਮਿਕ ਗ੍ਰੰਥ ਅਗਨ ਭੇਟ, ਮਾਹੌਲ ਤਣਾਅਪੂਰਨ
ਗੁਰਦੁਆਰਾ ਕਿਲਾ ਮੁਬਾਰਕ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੀ ਕੀਤਾ ਗਿਆ ਅਗਨ ਭੇਟ, ਮਾਹੌਲ ਤਣਾਅਪੂਰਨ
ਮੌਕੇ ’ਤੇ ਪਹੁੰਚਿਆ ਪੁਲੀਸ ਪ੍ਰਸ਼ਾਸਨ ਇਲਾਕਾ ਪੁਲਿਸ ਛਾਉਣੀ ਚ ਤਬਦੀਲ
ਹਿੰਦੂ ਸੰਗਠਨਾਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ
ਬਠਿੰਡਾ, 17 ਮਈ, 2022: ਬਠਿੰਡਾ ਵਿੱਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰਾ ਕਿਲਾ ਮੁਬਾਰਕ ਦੇ ਸਾਹਮਣੇ ਮੁੱਖ ਸੜਕ ਉਪਰ ਕਿਸੇ ਵਿਅਕਤੀ ਵੱਲੋਂ ਹਿੰਦੂ ਧਾਰਮਿਕ ਗ੍ਰੰਥਾਂ ਨੂੰ ਅਗਨ ਭੇਟ ਕਰ ਦਿੱਤਾ ਗਿਆ । ਮੌਕੇ ’ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਵੱਲੋਂ ਅਗਨ ਭੇਂਟ ਕੀਤੇ ਹਿੰਦੂ ਗ੍ਰੰਥਾਂ ਨੂੰ ਮਰਿਆਦਾ ਅਨੁਸਾਰ ਚੁੱਕ ਕੇ ਲਿਜਾਇਆ ਗਿਆ।
ਹਿੰਦੂ ਸੰਗਠਨਾਂ ਦਾ ਕਹਿਣਾ ਸੀ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਿੰਦੂ ਗ੍ਰੰਥਾਂ ਨੂੰ ਅਗਨ ਭੇਂਟ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨਗੇ।
ਉਧਰ ਡੀਐਸਪੀ ਸਿਟੀ ਚਿਰੰਜੀਵੀ ਲਾਂਬਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਤੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।