ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਬਣਾਈ ਸਾਂਝੀ ਕਮੇਟੀ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 16 ਮਈ 2022: ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਥਕ ਸਾਂਝੇ
ਯਤਨਾਂ ਨੂੰ ਅੱਗੇ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ
9 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਵਿੱਚ ਵੱਖ-ਵੱਖ ਪੰਥਕ ਆਗੂ ਸ਼ਾਮਲ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ
ਵਿਖੇ ਪੰਥਕ ਕਨਵੈਨਸ਼ਨ ਸੱਦੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਰਬਸੰਮਤੀ ਨਾਲ ਸਾਂਝੀ ਕਮੇਟੀ
ਬਣਾਉਣ ਦੇ ਅਧਿਕਾਰ ਦਿੱਤੇ ਗਏ ਸਨ।
ਇਸ ਦੇ ਚੱਲਦਿਆਂ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਾਂਝੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ।
9 ਮੈਂਬਰੀ ਸਾਂਝੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਮਦਮੀ ਟਕਸਾਲ
ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸੰਤ ਸਮਾਜ ਦੇ ਮੁਖੀ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਤਰਨਾ ਦਲ
ਹਰੀਆਂ ਵੇਲਾ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ,
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸਾਬਕਾ ਡੀ.ਐਸ.ਜੀ.ਐਮ.ਸੀ ਪ੍ਰਧਾਨ
ਮਨਜੀਤ ਸਿੰਘ ਸਿੰਘ ਜੀ.ਕੇ. ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਿਲ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਥਕ ਯਤਨਾਂ
ਲਈ ਫਿਲਹਾਲ 9 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ।