ਰਾਜਾ ਵੜਿੰਗ ਨੇ ਡੀਜੀਪੀ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੱਦਦ ਮੰਗਣ ਤੇ ਭਗਵੰਤ ਮਾਨ ਨੂੰ ਘੇਰਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,17 ਮਈ 2022- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਵੀ.ਕੇ. ਭਵਰਾ
ਵਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖਕੇ ਮੱਦਦ ਮੰਗਣ ਦੇ ਮਾਮਲੇ ਵਿਚ
ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਰਾਜਾ ਵਡ਼ਿੰਗ ਨੇ ਕਿਹਾ ਕਿ ਡੀਜੀਪੀ ਵੱਲੋਂ ਕੇਂਦਰ ਸਰਕਾਰ ਤੋਂ ਅਰਧ ਸੈਨਿਕ ਬਲਾਂ ਦੀਆਂ
10 ਕੰਪਨੀਆਂ ਦੀ ਮੰਗ ਕੀਤੀ ਹੈ। ਇਸ ਨਾਲ ਸਾਫ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਰੱਖਣ ਵਿਚ ਮਾਨ ਸਰਕਾਰ
ਨਾਕਾਮ ਰਹੀ ਹੈ।