ਮੁੱਖ ਮੰਤਰੀ ਭਗਵੰਤ ਮਾਨ ਬੋਲੇ :ਭ੍ਰਿਸ਼ਟਾਚਾਰ ਕਰਨ ਵਾਲੇ ਹੁਣ ਬਚਾਏ ਨਹੀਂ ਜਾਣਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ. 25 ਜੂਨ 2022-ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 100 ਦਿਨਾਂ ਵਿਚ ਅਹਿਮ ਫੈਸਲੇ ਲਏ ਹਨ। ਭ੍ਰਿਸ਼ਟਾਚਾਰ ਕਰਨ ਵਾਲੇ ਹੁਣ ਬਚਾਏ ਨਹੀਂ ਜਾਣਗੇ । ਭ੍ਰਿਸ਼ਟਾਚਾਰ ਮਾਮਲੇ ਵਿਚ ਹੁਣ ਤੱਕ 47
ਗ੍ਰਿਫਤਾਰੀਆਂ ਹੋਈਆਂ ਹਨ। ਇਕ ਵਿਧਾਇਕ ਇਕ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਪਡ਼੍ਹਾਉਣ ਦਾ ਕੰਮ ਲਿਆ ਜਾਵੇਗਾ।
ਅਧਿਆਪਕਾਂ ਤੋਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਕਾਲਜਾਂ ਤੇ ਯੂਨੀਵਰਿਸਟੀ ਦੇ ਪ੍ਰੋਫੈਸਰਾਂ ਨੂੰ ਯੂਜੀਸੀ ਦੇ ਪੇਅ ਸਕੇਲ ਦਿੱਤੇ ਜਾਣਗੇ ਅਤੇ ਅਧਿਆਪਕਾਂ ਨੂੰ ਪਡ਼੍ਹਾਉਣ ਦੀ ਟ੍ਰੇਨਿੰਗ
ਲੈਣ ਲਈ ਵਿਦੇਸ਼ਾਂ ਵਿਚ ਵੀ ਭੇਜਿਆ ਜਾਵੇਗਾ। ਨਿੱਜੀ ਸਕੂਲਾਂ ਵਲੋਂ ਆਪਣੀ ਮਰਜ਼ੀ ਨਾਲ ਫੀਸ ਵਧਾਉਣ ਤੇ ਐਨਓਸੀ ਰੱਦ ਕਰਾਂਗੇ। ਜੇਲ੍ਹਾਂ ਨੂੰ ਅਤਿ ਆਧੁਨਿਕ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਸੰਬੰਧ ਰੱਖਣ ਵਾਲੇ ਬਖਸ਼ੇ ਨਹੀਂ ਜਾਣਗੇ। ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ 2022 ਨੂੰ ਪੰਜਾਬ ਵਿਚ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਗਰੀਬ ਲੋਕਾਂ ਲਈ 25 ਹਜ਼ਾਰ ਮਕਾਨ ਬਣਾਕੇ ਦਿੱਤੇ ਜਾਣਗੇ ਅਤੇ ਨਕਸ਼ਾ ਪਾਸ ਕਰਨ ਤੋਂ ਬਾਅਦ ਮਕਾਨ ਬਣਾਏ ਜਾਣਗੇ। ਆਟਾ ਦਾਲ ਸਕੀਮ ਬਾਰੇ ਭਗਵੰਤ ਮਾਨ ਨੇ ਕਿਹਾ ਕਿ
ਜੇਕਰ ਕੋਈ ਕਣਕ ਲੈਣਾ ਚਾਹੁੰਦਾ ਹਾਂ ਤਾ ਕਣਕ ਦਿੱਤੀ ਜਾਵੇਗੀ ਅਤੇ ਜੇਕਰ ਆਟਾ ਲੈਣਾ ਚਾਹੁੰਦਾ ਹੈ ਤਾਂ ਆਟਾ ਦੇਣ ਦੀ ਆਪਸ਼ਨ ਹੋਵੇਗੀ। ਪੰਜਾਬ ਨੂੰ ਫਿਰ ਤੋਂ ਖੇਡਾਂ ਦੇ ਖੇਤਰ ਵਿਚ
ਨੰਬਰ 1 ਤੇ ਲੈ ਕੇ ਜਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਤੀ ਦੇ ਨਾਲ ਹੋਰ ਸਹਾਇਕ ਧੰਦਿਆਂ ਨਾਲ ਜੋਡ਼ਾਂਗੇ।