ਭਰਤ ਇੰਦਰ ਸਿੰਘ ਚਹਿਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ, 26 ਜੂਨ, 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿਚ ਭਰਤ ਇੰਦਰ ਸਿੰਘ ਚਹਿਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਵੱਡਾ ਲੋਕ ਫ਼ਤਵਾ ਦੇ ਕੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਵਿਚ ਅਸਲ ਸ਼ਕਤੀ ਲੋਕਾਂ ਦੇ ਹੱਥ ਹੈ। ਉਹਨਾਂ ਕਿਹਾ ਕਿ ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਹੁਣ ਸਿਮਰਨਜੀਤ ਸਿੰਘ ਮਾਨ ਸੰਸਦ ਵਿਚ ਪੰਜਾਬ ਦੇ ਲੋਕ ਮੁੱਕੇ ਚੁੱਕਣਗੇ।