20 ਕਿੱਲੋ ਆਈਸ (ਨਸ਼ੀਲਾ ਪਦਾਰਥ) ਸਮੇਤ ਦੋ ਮੁਲਜ਼ਮ ਕਾਬੂ, ਇਕ ਫਰਾਰ
ਸੰਜੀਵ ਸੂਦ
ਲੁਧਿਆਣਾ 28 ਜੂਨ 2022 - ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ 20 ਕਿਲੋ 800 ਗ੍ਰਾਮ ਆਈਸ (ਨਸ਼ੀਲਾ ਪਦਾਰਥ) ਨਾਲ ਦੋ ਵਿਅਕਤੀ ਨੂੰ ਕਾਬੂ ਕੀਤਾ ਜਦਕਿ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਬਰਾਮਦ ਕੀਤੀ ਗਈ ਆਈਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸਰਾਭਾ ਨਗਰ ਦੇ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਇਨ੍ਹਾਂ ਦੇ ਕਬਜ਼ੇ ਚੋਂ 2 ਕਿਲੋ ਆਈਸ ਬਰਾਮਦ ਹੋਈ। ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਦੋਸ਼ੀਆਂ ਦੇ ਦੱਸੇ ਮੁਤਾਬਕ ਜਵਾਹਰ ਨਗਰ ਏਰੀਏ ਚੋ 18 ਕਿਲੋ 200 ਗ੍ਰਾਮ ਆਈਸ ਹੋਰ ਬਰਾਮਦ ਹੋਈ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਬੌਬੀ ਅਤੇ ਅਰਜੁਨ ਲੁਧਿਆਣਾ ਨਿਵਾਸੀ ਦੇ ਰੂਪ ਵਿਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੂੰ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।