ਦਹਿਸ਼ਤਗਰਦਾਂ ਵੱਲੋਂ ਸ਼ਹੀਦ ਕੀਤੇ ਗਏ ਸਿਪਾਹੀ ਬਘੇਲ ਸਿੰਘ ਦਾ ਪਰਿਵਾਰ ਹੋਇਆ ਸਰਕਾਰ ਦੀ ਬੇਰੁੱਖੀ ਦਾ ਸ਼ਿਕਾਰ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ, 29 ਜੂਨ 2022- ਸਰਕਾਰਾਂ ਵੱਲੋਂ ਦਾਅਵੇ ਤਾਂ ਬਹੁਤ ਵੱਡੇ-ਵੱਡੇ ਕੀਤੇ ਜਾਂਦੇ ਹਨ ਕਿ ਸ਼ਹੀਦਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ ਪਰ ਇਹ ਦਾਅਵੇ ਹਕੀਕਤ ਤੋਂ ਪਰੇ ਹਨ। ਸ਼ਹੀਦ ਹੋਣ ਤੋਂ ਕੁਝ ਦਿਨ ਬਾਦ ਤੱਕ ਵੱਡੇ ਪ੍ਰੋਗਰਾਮ ਕਰਕੇ ਉੱਥੇ ਲੋਕਾਂ ਸਾਹਮਣੇ ਡਾ ਲੀਡਰ ਵੱਡੇ ਵੱਡੇ ਬਿਆਨ ਦੇ ਜਾਂਦੇ ਹਨ ਪਰ ਉਸ ਤੋਂ ਬਾਅਦ ਸ਼ਹੀਦ ਦੇ ਕਹੀਦ ਦੇ ਪਰਿਵਾਰ ਨੂੰ ਬਿਲਕੁਲ ਭੁਲਾ ਦਿੱਤਾ ਜਾਂਦਾ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਿਕਾ ਦੇ ਰਹਿਣ ਵਾਲੇ ਸਿਪਾਹੀ ਬਘੇਲ ਸਿੰਘ ਉਰਫ (ਨਿਸ਼ਾਨ ਸਿੰਘ) ਜੋ ਕਿ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ 1990 ਵਿੱਚ ਪਿੰਡ ਥੋਲਕਲਾ ਜਿਲਾ ਅੰਮ੍ਰਿਤਸਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਸਿਪਾਹੀ ਬਘੇਲ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਪਰ ਉਹਨਾਂ ਦੇ ਪਰਿਵਾਰ ਦੀ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ ਅਤੇ ਨਾ ਹੀ ਸ਼ਹੀਦ ਦੀ ਯਾਦ ਵਿੱਚ ਕੋਈ ਯਾੲਗੀਰੀ ਸਮਾਰਕ ਹੀ ਬਣਾਈ ਹੋਈ ਹੈ।
ਕਈ ਵਾਰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨੇ ਲਗਾਏ ਗਏ ਅਤੇ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਸਰਕਾਰ ਵੱਲੋਂ ਝੂਠੇ ਵਾਅਦੇ ਕਰਕੇ ਉਹਨਾਂ ਨੂੰ ਲਾਰੇ ਹੀ ਲਗਾਏ ਗਏ ਅੱਜ ਵੀ ਉਨ੍ਹਾਂ ਦਾ ਪਰਿਵਾਰ ਸਰਕਾਰੀ ਮਦਦ ਦੀ ਉਡੀਕ ਵਿਚ ਹੈ।ਇਸ ਸਬੰਧੀ ਉਹਨਾਂ ਦੇ ਭਤੀਜੇ ਬਚਿੱਤਰ ਸਿੰਘ ਨੇ ਕਿਹਾ ਕਿ ਮੇਰੇ ਚਾਚਾ ਜੀ ਜਗੀਰ ਸਿੰਘ ਉਰਫ ਨਿਸ਼ਾਨ ਸਿੰਘ ਇੱਕ ਸਮਾਜ ਸੇਵਕ ਵੀ ਸਨ ਜਿਹਨਾਂ ਵੱਲੋਂ ਪਿੰਡ ਵਿੱਚ ਲੋਕਾਂ ਦੀ ਮਦਦ ਪਹਿਲ ਦੇ ਆਧਾਰ ਤੇ ਕੀਤੀ ਜਾਂਦੀ ਸੀ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਸਾਡੀ ਕੋਈ ਮਦਦ ਨਹੀਂ ਕੀਤੀ ਗਈ ਪਰ ਅਸੀਂ ਉਨ੍ਹਾਂ ਦੀ ਯਾਦ ਵਿਚ ਇਕ ਯਾਦਗੀਰੀ ਬਣਾਈ ਹੈ ਜਿਥੇ ਲੋਕ ਆ ਕੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਨੇ ਮੰਗ ਰੱਖੀ ਕਿ ਸਰਕਾਰ ਵੱਲੋਂ ਉਹਨਾਂ ਦੀ ਯਾਦਗਿਰੀ ਤੇ ਸਰਕਾਰੀ ਸਨਮਾਨ ਦੇ ਨਾਲ ਤਿਰੰਗਾ ਝੰਡਾ ਲਗਾਇਆ ਜਾਵੇ ਅਤੇ ਪਰਿਵਾਰ ਵਿੱਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਸ਼ਹੀਦ ਸਿਪਾਹੀ ਬਘੇਲ ਸਿੰਘ ਉਰਫ (ਨਿਸ਼ਾਨ ਸਿੰਘ) ਦੇ ਭਤੀਜੇ ਬਚਿੱਤਰ ਸਿੰਘ ਨੇ ਦੱਸਿਆ ਕਿ ਬਘੇਲ ਸਿੰਘ ਨੌਕਰੀ ਦੇ ਨਾਲ ਨਾਲ ਇੱਕ ਸਮਾਜ ਸੇਵਕ ਵੀ ਸਨ। ਉਨ੍ਹਾਂ ਨੇ ਦੱਸਿਆ ਕਿ ਬਘੇਲ ਸਿੰਘ ਦੀ ਡਿਊਟੀ 1990 ਵਿੱਚ ਉਸ ਸਮੇਂ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨਾਲ ਹੁੰਦੀ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਦੌਰਾਨ ਉਸ ਸਮੇਂ ਦਹਿਸ਼ਤਗਰਦਾਂ ਵੱਲੋਂ ਉਹਨਾਂ ਦੇ ਫਾਰਮ ਹਾਊਸ ਤੇ ਜੋ ਕਿ ਅੰਮ੍ਰਿਤਸਰ ਵਿਚ ਸਥਿਤ ਹੈ ਇਕ ਦਮ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਗੋਲੀ ਲੱਗਣ ਨਾਲ ਸਿਪਾਹੀ ਬਘੇਲ ਸਿੰਘ ਦੀ ਮੌਤ ਹੋ ਗਈ।ਉਹਨਾਂ ਨੇ ਕਿਹਾ ਕਿ ਅੱਜ ਵੀ ਪਿੰਡ ਦੇ ਲੋਕ ਬਘੇਲ ਸਿੰਘ ਨੂੰ ਸਾਈਂ ਕਹਿ ਕੇ ਯਾਦ ਕਰਦੇ ਹਨ ਕਿਉਂਕਿ ਉਹਨਾਂ ਨੇ ਪਿੰਡ ਦੇ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਸੀ।ਬਚਿੱਤਰ ਸਿੰਘ ਨੇ ਕਿਹਾ ਕਿ ਇੰਨੀ ਵੱਡੀ ਸ਼ਹਾਦਤ ਤੋਂ ਬਾਅਦ ਸਰਕਾਰਾਂ ਵੱਲੋਂ ਉਹਨਾਂ ਨੂੰ ਅਨਦੇਖਾ ਕੀਤਾ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਰਕਾਰੀ ਮਦਦ ਨਹੀਂ ਕੀਤੀ ਗਈ। ਬਚਿੱਤਰ ਸਿੰਘ ਵੱਲੋਂ ਮੰਗ ਕੀਤੀ ਗਈ ਕਿ ਪਿੰਡ ਵਿੱਚ ਪਰਿਵਾਰ ਵਾਲਿਆਂ ਵਲੋ ਬਣਾਈ ਗਈ ਯਾਦਗਾਰ ਤੇ ਸਰਕਾਰੀ ਸਨਮਾਨਾਂ ਨਾਲ ਤਰੰਗਾਂ ਝੰਡਾ ਲੱਗਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਹਨਾਂ ਦੀ ਸ਼ਹੀਦੀ ਬਾਰੇ ਪਤਾ ਲੱਗ ਸਕੇ। ਉਹਨਾਂ ਨੇ ਇਹ ਮੰਗ ਵੀ ਕੀਤੀ ਕਿ ਪਰਿਵਾਰ ਵਿੱਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦੇ ਘਰਵਾਲੇ ਅਵਤਾਰ ਸਿੰਘ ਨੇ ਕਿਹਾ ਕਿ ਬਘੇਲ ਸਿੰਘ ਉਰਫ ਨਿਸ਼ਾਨ ਸਿੰਘ ਵੱਲੋਂ ਪਿੰਡ ਵਿੱਚ ਬਹੁਤ ਭਲਾਈ ਦੇ ਕੰਮ ਕੀਤੇ ਗਏ ਸਨ ।ਉਹਨਾਂ ਨੇ ਕਿਹਾ ਕਿ ਅੱਜ ਵੀ ਪਿੰਡ ਵਾਲਿਆਂ ਵੱਲੋਂ ਉਹਨਾਂ ਨੂੰ ਯਾਦ ਕੀਤਾ ਜਾਂਦਾ ਹੈ ਅਵਤਾਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸ਼ਹੀਦੀ ਤੋਂ ਬਾਅਦ ਸਰਕਾਰਾਂ ਦਾ ਫਰਜ਼ ਬਣਦਾ ਸੀ ਕਿ ਉਹਨਾਂ ਦੀ ਇੱਕ ਯਾਦਗਾਰ ਬਣਾਈ ਜਾਂਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾਂਦੀ। ਅਵਤਾਰ ਸਿੰਘ ਨੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਬਘੇਲ ਸਿੰਘ ਦੇ ਪਰਿਵਾਰ ਦੀ ਹਰ ਮੰਗ ਪੂਰੀ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਵਿੱਚੋਂ ਇਕ ਮੈਂਬਰ ਨੂੰ ਨੌਕਰੀ ਵੀ ਜ਼ਰੂਰ ਦਿੱਤੀ ਜਾਵੇ l
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੁਖਰਾਜ ਸਿੰਘ ਨੇ ਕਿਹਾ ਕਿ ਸਿਪਾਹੀ ਬਘੇਲ ਸਿੰਘ ਇਕ ਸਮਾਜ ਸੇਵੀ ਬੰਦਾ ਸੀ ਜਿਹਨਾਂ ਵੱਲੋਂ ਪਿੰਡ ਵਿਚ ਹਰ ਇੱਕ ਦੀ ਮਦਦ ਕੀਤੀ ਜਾਂਦੀ ਸੀ ਉਨ੍ਹਾਂ ਨੇ ਕਿਹਾ ਕਿ 1990 ਵਿੱਚ ਡਿਊਟੀ ਦੌਰਾਨ ਕੁਝ। ਦਹਿਸ਼ਤਗਰਦਾਂ ਵੱਲੋਂ ਉਹਨਾਂ ਉਪਰ ਹਮਲਾ ਕਰ ਦਿੱਤਾ ਗਿਆ ਜਿਸ ਦੌਰਾਨ ਉਹਨਾਂ ਦੀ ਸ਼ਹੀਦੀ ਹੋ ਗਈ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਲੋਕਾਂ ਵੱਲੋਂ ਸੋਕ ਮਨਾਇਆ ਗਿਆ। ਸੁਖਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕਈ ਵਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਨੇ ਵੀ ਲਗਾਏ ਗਏ ਸਰਕਾਰਾਂ ਵੱਲੋਂ ਕਈ ਵਾਰ ਉਹਨਾਂ ਨੂੰ ਯਕੀਨ ਦਵਾਇਆ ਗਿਆ ਕਿ ਸਿਪਾਹੀ ਬਘੇਲ ਸਿੰਘ ਦੇ ਪਰਿਵਾਰ ਦੀ ਹਰ ਤਰੀਕੇ ਨਾਲ ਮਦਦ ਹੋਵੇਗੀ ਅਤੇ ਉਨ੍ਹਾਂ ਦੀ ਹਰ ਮੰਗ ਪੂਰੀ ਹੋਵੇਗੀ ਪਰ ਸਰਕਾਰ ਵੱਲੋਂ ਇਹ ਸਾਰੇ ਦਾਅਵੇ ਖੋਖਲੇ ਹੀ ਨਜ਼ਰ ਆਏ।ਪਟਵਾਰੀ ਸੁਖਰਾਜ ਸਿੰਘ ਨੇ ਕਿਹਾ ਕਿ ਸਿਪਾਹੀ ਬਘੇਲ ਸਿੰਘ ਦੀ ਸ਼ਹੀਦੀ ਨੂੰ ਦੇਖਦੇ ਹੋਏ ਇਹਨਾਂ ਦੇ ਪਰਿਵਾਰ ਨੂੰ ਤਰਸ ਦੇ ਅਧਾਰ ਤੇ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰ ਦੀ ਹਰ ਤਰੀਕੇ ਨਾਲ ਮਦਦ ਵੀ ਕਰਨੀ ਚਾਹੀਦੀ ਹੈ।