ਰਾਜੌਰੀ ’ਚ ਦੋ ਅਤਿਵਾਦੀਆਂ ਵੱਲੋਂ ਫੌਜੀ ਕੈਂਪ ’ਚ ਦਾਖਲ ਹੋਣ ਦੀ ਕੋਸ਼ਿਸ਼, ਦੋਵੇਂ ਮਰੇ, ਤਿੰਨ ਫੌਜੀ ਸ਼ਹੀਦ
ਰਾਜੌਰੀ, 11 ਅਗਸਤ, 2022: ਜੰਮੂ ਕਸ਼ਮੀਰ ਦੇ ਰਾਜੌਰੀ ਵਿਚ ਦੋ ਅਤਿਵਾਦੀਆਂ ਵੱਲੋਂ ਫੌਜੀ ਕੈਂਪ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰ ਮੁਕਾਬਲੇ ਵਿਚ ਦੋਵੇਂ ਅਤਿਵਾਦੀ ਮਾਰੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਰਾਜੌਰੀ ਤੋਂ 25 ਕਿਲੋਮੀਟਰ ਦੂਰ ਹੋਇਆ ਜਿਸ ਵਿਚ ਤਿੰਨ ਫੌਜੀ ਵੀ ਸ਼ਹੀਦ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ।