ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡੀਸੀ ਸੰਯਮ ਅਗਰਵਾਲ ਕੌਮੀ ਝੰਡਾ ਲਹਿਰਾਉਣਗੇ
13 ਅਗਸਤ ਨੂੰ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
ਮੁਹੰਮਦ ਇਸਮਾਈਲ ਏਸ਼ੀਆ,ਬਾਬੂਸ਼ਾਹੀ ਨੈਟਵਰਕ
ਮਲੇਰਕੋਟਲਾ 11 ਅਗਸਤ :2022
ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਬੜੀ ਉਤਸ਼ਾਹ ਅਤੇ ਉਲਾਸ ਨਾਲ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ ਕਿਉਂਕਿ ਇਸ ਵਾਰ ਆਜ਼ਾਦੀ ਦਿਵਸ ਆਪਣੀ ਇਤਿਹਾਸਕ ਮਹੱਤਤਾ ਰੱਖਦਾ ਹੈ ਕਿਉਂਕਿ ਇਸ ਦਿਨ ਤੋਂ 75 ਸਾਲ ਪਹਿਲਾਂ 15 ਅਗਸਤ ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਏਡੀਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਥਾਨਿਕ ਸਟੇਡੀਅਮ ਵਿਖੇ ਹੋਵੇਗੀ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖ਼ੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਨ ਨੂੰ ਯਕੀਨੀ ਬਣਾਇਆ ਜਾਵੇ । ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਦੇ ਪ੍ਰਬੰਧ ਕੀਤੇ ਜਾਣ ਅਤੇ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ਼ ਸਫ਼ਾਈ ਕਰਵਾਈ ਜਾਵੇ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਆਦਿ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਪਰੇਡ ਵੱਲੋਂ ਸਲਾਮੀ ਦਿੱਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ 'ਤੇ ਸੁਤੰਤਰਤਾ ਸੰਗਰਾਮੀਆਂ (ਆਜ਼ਾਦੀ ਘੁਲਾਟੀਏ), ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਵੀ ਕੀਤਾ ਜਾਵੇਗਾ । ਇਸ ਮੌਕੇ ਡੀ.ਐਸ.ਪੀ ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ, ਡੀ ਈ ਓ ਮੁਹੰਮਦ ਖਲੀਲ, ਡਾ. ਸਲੀਮ ਜੁਬੈਰੀ, ਡੀ. ਐਸ. ਓ ਮੁਹੰਮਦ ਹਬੀਬ, ਏ ਐਸ.ਆਈ ਜ਼ਿਲ੍ਹਾ ਖੇਤੀਬਾੜੀ ਵਿਭਾਗ ਇੰਦਰਦੀਪ ਕੌਰ, ਸ੍ਰੀ ਹਰਪ੍ਰੀਤ ਸ਼ਰਮਾ, ਪ੍ਰਿੰਸੀਪਲ ਸਰਕਾਰੀ ਕਾਲਜ ਮਾਲੇਰਕੋਟਲਾ ਸ੍ਰੀ ਜਰਨੈਲ ਸਿੰਘ, ਸ੍ਰੀ ਬਲਜੀਤ ਕੁਮਾਰ, ਸ੍ਰੀ ਜਸਪ੍ਰੀਤ ਸਿੰਘ, ਅਸਿਸਟੈਂਟ ਇੰਜੀਨੀਅਰ ਸ੍ਰੀ ਕਵਲਜੀਤ ਸਿੰਘ, ਸੀ. ਡੀ ਆਰ. ਓ. ਸ੍ਰੀ ਪਵਨ ਕੁਮਾਰ, ਸ੍ਰੀ ਕੁਲਵਿੰਦਰ ਜੀਤ ਕੌਰ, ਸ੍ਰੀ ਰੋਹਿਤ ਸ਼ਰਮਾ, ਬੀ.ਡੀ.ਪੀ.ਓ ਸ੍ਰੀਮਤੀ ਬਬਲਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਵਲੋਂ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਆਜ਼ਾਦੀ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵੀ ਮੁਆਇਨਾ ਕੀਤਾ ।