ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ 13 ਅਗਸਤ ਨੂੰ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 11 ਅਗਸਤ
ਵਿਆਹ ਪੁਰਬ ਸਬੰਧੀ ਅਹਿਮ ਮੀਟਿੰਗ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ 13 ਅਗਸਤ ਨੂੰ ਸ਼ਾਮ 3 ਵਜੇ ਹੋਵੇਗੀ। ਉਪਰੋਕਤ ਜਾਣਕਾਰੀ ਦਿੰਦਿਆਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ ਅਤੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ ਜ਼ੱਫਰਵਾਲ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਸਤੰਬਰ ਤੋ 3 ਸਤੰਬਰ ਤੱਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਡੇਹਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਵਿਆਹ ਪੁਰਬ ਤੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈਕੇ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਦੀ ਜ਼ਰੂਰੀ ਇਕਤਰਤਾ 13 ਅਗਸਤ ਸ਼ਨੀਵਾਰ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਹੋਵੇਗੀ। ਜਥੇਦਾਰ ਜੱਸਲ ਤੇ ਮੈਨੇਜਰ ਜਫਰਵਾਲ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੇ ਸਬੰਧ ਵਿੱਚ ਹੋ ਰਹੀ ਇਕਤਰਤਾ ਵਿਚ ਪਹੁੰਚ ਕੇ ਤਿਆਰੀਆਂ ਨੂੰ ਲੈ ਕੇ ਸੁਝਾਅ ਦੇਣ ਦੀ ਅਪੀਲ ਕੀਤੀ।