ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਦੇ ਘਰ ਪਹੁੰਚੇ ਖੇਡ ਮੰਤਰੀ
ਨਾਭਾ 11 ਅਗਸਤ 2022: ਰਾਸ਼ਟਰਮੰਡਲ ਖੇਡਾਂ ਵਿੱਚ ਵੇਟ ਲਿਫਟਿੰਗ ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਦੇ ਘਰ ਪਿੰਡ ਮਹਿਜ਼( ਨਾਭਾ) ਵਿਖੇ ਪਹੁੰਚੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਵਧਾਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ਾਸ ਤੌਰ ਤੇ ਵਧਾਈ ਦੇਣ ਆਇਆ ਹਾਂ। ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਪਿੰਡ ਨਿਵਾਸੀ ਵੀ ਹਾਜ਼ਰ ਸਨ।