ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,12 ਅਗਸਤ 2022- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏਜੀ ਵਿਨੋਦ ਘਈ ਨੂੰ ਬਦਲਿਆ ਜਾਏ। ਦਾਦੂਵਾਲ ਨੇ ਕਿਹਾ ਕਿ ਏਜੀ ਵਿਨੋਦ ਘਈ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀ ਰਾਮ ਰਹੀਮ ਦਾ ਕੇਸ ਲਡ਼ ਰਹੇ ਹਨ।
ਦਾਦੂਵਾਲ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਤਿਰੰਗਾ ਝੰਡਾ ਗੁਰਦੁਆਰਾ ਸਾਹਿਬ ਵਿਖੇ ਨਾ ਲਹਿਰਾਇਆ ਜਾਏ।ਕੇਂਦਰ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।