ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਗਵਰਨਰ 'ਤੇ ਲਾਇਆ ਵੱਡਾ ਇਲਜ਼ਾਮ, ਪੜ੍ਹੋ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਸਤੰਬਰ 2022- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਗਵਰਨਰ 'ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ ਕੀਤਾ ਗਿਆ ਹੈ। ਜਿਸ ਨਾਲ ਆਪ੍ਰੇਸ਼ਨ ਲੋਟਸ ਨੂੰ ਕਾਮਯਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਵਰਨਰ ਬਿਜਨੈਸ ਡਿਟੇਲ ਨਹੀਂ ਮੰਗ ਸਕਦਾ ਹੈ।
ਉਨ੍ਹਾਂ ਕਿਹਾ ਕਿ ਗਵਰਨਰ ਨੇ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਰਾਜਪਾਲ ਨੂੰ ਸਾਡੇ ਕੰਮਾਂ ਵਿਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ ।