ਭਗਵੰਤ ਮਾਨ ਦਾ ਵੱਡਾ ਬਿਆਨ : ਦੇਸ਼ ਵਿਚ ਫਿਰਕਾਪ੍ਰਸਤੀ ਵੱਧ ਰਹੀ ਹੈ
ਬਾਬੂਸ਼ਾਹੀ ਨੈਟਵਰਕ
ਫਰੀਦਕੋਟ, 24 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਸਲਾਨਾ ਮੇਲੇ ਵਿਚ ਸ਼ਾਮਲ ਹੋਕੇ ਟਿੱਬਾ ਬਾਬਾ ਫਰੀਦਕੋਟ ਵਿਖੇ ਮੱਥਾ ਟੇਕਿਆ। ਇਸ ਮੌਕੇ ਭਗਵੰਤ ਮਾਨ ਨੇ ਸੰਗਤਾਂ ਨੂੰ ਸੰਬਧਨ ਕਰਦੇ ਹੋਏ ਕਿਹਾ ਕਿ ਸ਼ੇਖ ਬਾਬਾ ਫਰੀਦ ਜੀ ਨੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਹੈ ਅਤੇ ਮੇਲੇ ਸਾਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿਚ ਫਿਰਕਾਪ੍ਰਸਤੀ ਵੱਧ ਰਹੀ ਹੈ। ਦੇਵੀ ਦੇਵਤਿਆਂ ਨੂੰ ਵੰਡਿਆ ਜਾ ਰਿਹਾ ਹੈ।