ਦੋਸਤਾਂ ਨੇ ਹੀ ਕੀਤਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਣੇ ਦੋਸਤ ਦਾ ਗਲਾ ਘੁੱਟ ਕੇ ਕਤਲ
ਬਰਨਾਲਾ, 25 ਸਤੰਬਰ 2022 - ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੋੜ ਵਿਖੇ ਕੁਝ ਦੋਸਤਾਂ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਣੇ ਟੈਕਸੀ ਡਰਾਈਵਰ ਦੋਸਤ ਦਾ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਨੌਜਵਾਨ ਦੀ ਲਾਸ਼ ਨਹਿਰ 'ਚ ਸੁੱਟ ਦਿੱਤੀ ਗਈ ਸੀ। ਕਤਲ ਕਰਨ ਵਾਲੇ ਮੁਲਜ਼ਮਾਂ ਵੱਲੋਂ ਮ੍ਰਿਤਕ ਨੌਜਵਾਨ ਨੂੰ 21 ਸਤੰਬਰ ਦੀ ਰਾਤ 9 ਵਜੇ ਦੇ ਕਰੀਬ ਮੋਗਾ ਵੱਲ ਟੈਕਸੀ ਬੁੱਕ ਕਰਨ ਦੇ ਨਾਂ 'ਤੇ ਬੁਲਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰਕੇ ਨੌਜਵਾਨਾਂ ਨੇ ਲਾਸ਼ ਨਹਿਰ ਵਿਚ ਸੁੱਟ ਦਿੱਤੀ ਸੀ।
ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਵੱਲੋਂ ਨੌਜਵਾਨ ਦਾ ਸੁਰਾਗ ਨਾ ਮਿਲਣ 'ਤੇ 23 ਤਰੀਕ ਨੂੰ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਕਾਲ ਦੇ ਆਧਾਰ 'ਤੇ ਮ੍ਰਿਤਕ ਨੌਜਵਾਨ ਦੇ ਕੁਝ ਦੋਸਤਾਂ ਨੂੰ ਪੁੱਛਗਿੱਛ ਲਈ ਬੁਲਾਇਆ। ਇਸ ਤੋਂ ਬਾਅਦ ਕਤਲ ਦਾ ਖੁਲਾਸਾ ਹੋਇਆ। ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਬਾਲਕੇ ਕੋਲ ਨਹਿਰ ਵਿੱਚੋਂ ਬਰਾਮਦ ਕਰ ਲਈ ਹੈ। ਮ੍ਰਿਤਕ ਦੇ ਪਿਤਾ ਅਤੇ ਨੌਜਵਾਨ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਹੁਣ ਨੌਜਵਾਨ ਦੀ ਮੌਤ ਤੋਂ ਬਾਅਦ ਘਰ 'ਚ ਸਿਰਫ ਉਸਦੀ ਮਾਂ ਅਤੇ ਨਵ-ਵਿਆਹੀ ਪਤਨੀ ਹੀ ਰਹਿ ਗਏ ਹਨ, ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦਰਸ਼ਨ ਸਿੰਘ, ਕੁਲਜਿੰਦਰ ਸਿੰਘ, ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ 21 ਸਤੰਬਰ ਨੂੰ ਰਾਤ 9 ਵਜੇ ਦੇ ਕਰੀਬ ਆਪਣੇ ਦੋਸਤਾਂ ਦਾ ਫੋਨ ਆਇਆ ਸੀ। ਉਹ ਮੋਗਾ ਦੇ ਰਹਿਣ ਵਾਲੇ ਸਨ, ਉਸ ਲਈ ਸਵਾਰੀ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਦਾ ਲੜਕਾ 21 ਸਤੰਬਰ ਨੂੰ ਰਾਤ 9 ਵਜੇ ਦੇ ਕਰੀਬ ਘਰੋਂ ਚਲਾ ਗਿਆ, ਜਿਸ ਤੋਂ ਬਾਅਦ ਉਸ ਦਾ ਫ਼ੋਨ ਬੰਦ ਆ ਰਿਹਾ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਤੌਰ 'ਤੇ ਪੁੱਤਰ ਦੀ ਭਾਲ ਸ਼ੁਰੂ ਕਰ ਦਿੱਤੀ | ਜਿਸ ਤੋਂ ਬਾਅਦ ਕੋਈ ਪਤਾ ਨਾ ਲੱਗਾ ਤਾਂ ਉਸ ਨੇ 24 ਸਤੰਬਰ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਉਸ ਦੇ ਬੇਟੇ ਦੇ ਫੋਨ ਕਾਲ ਦੇ ਆਧਾਰ 'ਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੇ ਬੇਟੇ ਦਾ ਕਿਸੇ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਉਸ ਦੇ ਦੋਸਤਾਂ ਨੇ ਨਹਿਰ 'ਚ ਸੁੱਟ ਦਿੱਤਾ। ਉਹਨਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਤਫਤੀਸ਼ੀ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਆਪਣੇ ਤੌਰ 'ਤੇ ਮ੍ਰਿਤਕ ਨੌਜਵਾਨ ਨੂੰ ਲੱਭਣ ਲਈ ਮੌਕੇ 'ਤੇ ਪਹੁੰਚ ਕੇ ਉਸ ਦੇ ਕੁਝ ਦੋਸਤਾਂ ਨੂੰ ਹਿਰਾਸਤ 'ਚ ਲਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਕੁਝ ਦੋਸਤਾਂ ਵੱਲੋਂ ਇਹ ਕਬੂਲ ਕੀਤਾ ਗਿਆ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਨੂੰ ਘਰੋਂ ਬੁਲਾਇਆ ਸੀ ਅਤੇ ਗਲੇ ਵਿੱਚ ਫੰਦਾ ਪਾ ਕੇ ਉਸਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਨੌਜਵਾਨ ਦੀ ਲਾਸ਼ ਪੁਲਸ ਨੇ ਬਰਾਮਦ ਕਰ ਲਈ ਹੈ, ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।