ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 347 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 26 ਨਵੰਬਰ 2022
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 347 ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਤੋਂ ਆਰੰਭ ਹੋਕੇ ਬਟਾਲਾ ਦੇ ਵੱਖ ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਿਸ ਗੁਰਦਵਾਰਾ ਸਾਹਿਬ ਸਮਾਪਤ ਹੋਇਆ। ਇਸ ਵਿਚ ਸ਼ਾਮਿਲ ਸਕੂਲੀ ਬੱਚੇ ,ਗਤਕਾ ਪਾਰਟੀਆਂ ਇਸ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ।ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ। ਇਸ ਮੌਕੇ ਸੰਗਤਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਸਮੁੱਚੀ ਕੌਮਾਂ ਦੇ ਲਈ ਅਤੇ ਇਨਸਾਨੀਅਤ ਤੇ ਹੋ ਰਹੇ ਤਸੱਦਦ ਦੇ ਖਿਲਾਫ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਸੱਚ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਕਰਨਾ ਚਹੀਦਾ ਹੈ ਅਤੇ ਹਰ ਇਕ ਜਰੂਰਤਮੰਦ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।