ਰੂਪਨਗਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਦਸੰਬਰ ਨੂੰ
- ਚੁਣੇ ਗਏ ਉਮੀਦਵਾਰਾਂ ਨੂੰ 10000 ਤੋਂ 25000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ
- ਦਸਵੀਂ ਪਾਸ ਉਮੀਦਵਾਰ ਲੈ ਸਕਦੇ ਹਨ ਹਿੱਸਾ
ਹਰੀਸ਼ ਕਾਲੜਾ
ਰੂਪਨਗਰ, 30 ਨਵੰਬਰ 2022: ਰੂਪਨਗਰ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 01 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਵੀਫਟ ਸਿਕਓਰਿਟੀ ਪ੍ਰਾਈਵੇਟ ਲਿਮਟਿਡ ਦੇ ਨਿਯੋਜਕਾਂ ਵੱਲੋਂ ਰੂਪਨਗਰ ਅਤੇ ਮੋਹਾਲੀ ਦੇ ਹਲਕਿਆਂ ਲਈ ਸਿਕਓਰਿਟੀ ਗਾਰਡਾ, ਸਿਕਓਰਿਟੀ ਸੁਪਰਵਾਈਜ਼ਰਾਂ, ਅਸਿਸਟੇਂਟ ਸਿਕਓਰਿਟੀ ਅਫਸਰ ਅਤੇ ਹੈੱਡ ਗਾਰਡਾ ਦੀ ਅਸਾਮੀਆਂ ਲਈ ਦਸਵੀਂ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ ਅਹੁਦੇ ਮੁਤਾਬਿਕ 10000 ਤੋਂ 25000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਉਮਰ ਸੀਮਾ 22 ਤੋਂ 45 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੋਨੋ ਹਿੱਸਾ ਲੈ ਸਕਦੇ ਹਨ।
ਰੋਜ਼ਗਾਰ ਅਫ਼ਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਹਵਾਨ ਉਮੀਦਵਾਰ ਸਮੇਂ ਸਿਰ ਪਲੇਸਮੈਂਟ ਕੈਂਪਾਂ ਵਿੱਚ ਸ਼ਾਮਿਲ ਹੋਣ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਹੋਰ ਪਲੇਸਮੈਂਟ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।