ਮਜਦੂਰਾਂ ਉੱਪਰ ਡਾਂਗਾਂ ਵਰਾਉਣਾ ਮਾਨ ਸਰਕਾਰ ਨੂੰ ਬਹੁਤ ਮਹਿੰਗਾ ਪਵੇਗਾ: ਨਰਾਇਣ ਦੱਤ, ਕੰਵਲਜੀਤ ਖੰਨਾ
ਦਲਜੀਤ ਕੌਰ
ਚੰਡੀਗੜ੍ਹ, 30 ਨਵੰਬਰ, 2022: ਵੱਡੇ ਬਦਲਾਅ ਕਰਨ ਦੇ ਦਾਅਵੇ ਨਾਲ ਪੰਜਾਬ ਦੀ ਹਕੂਮਤੀ ਗੱਦੀ ਉੱਪਰ ਕਾਬਜ਼ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਾਂਝੇ ਮਜਦੂਰ ਮੋਰਚੇ ਦੀ ਅਗਵਾਈ ਹੇਠ ਪੇਂਡੂ/ਖੇਤ ਮਜਦੂਰਾਂ ਉੱਪਰ ਅੰਨ੍ਹਾ ਤੱਦ ਕਰਕੇ ਆਪਣਾ ਅਸਲਾ ਚਿਹਰਾ ਵਿਖਾ ਦਿੱਤਾ ਹੈ। ਇਨਕਲਾਬੀ ਕੇਂਦਰ, ਪੰਜਾਬ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਸੰਗਰੂਰ ਪੁਲਿਸ ਵੱਲੋਂ ਮਜਦੂਰ ਸੰਘਰਸ਼ ਨੂੰ ਡੰਡੇ ਦੇ ਜੋਰ ਦਬਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਬਿਆਨ ਜਾਰੀ ਕਰਕੇ ਪੇਂਡੂ/ਖੇਤ ਮਜਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਮਾਨ ਹਕੂਮਤ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਜਬਰ ਦਾ ਰਾਹ ਛੱਡਕੇ ਕਿ ਹਾਸ਼ੀਆਗ੍ਰਸਤ ਦਲਿਤ ਪੇਂਡੂ/ਖੇਤ ਮਜਦੂਰ ਕਾਮਿਆਂ ਦੀਆਂ ਹੱਕੀ ਤੇ ਜਾਇਜ ਮੰਗਾਂ ਤੁਰੰਤ ਪਰਵਾਨ ਕਰੇ।