ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਦੋ ਗੈਂਗਸਟਰ ਕਾਬੂ
ਬਾਬੂਸ਼ਾਹੀ ਬਿਊਰੋ
ਅਮ੍ਰਿਤਸਰ, 1 ਦਸੰਬਰ 2022- ਅਮ੍ਰਿਤਸਰ ਦੇ ਨਰਾਇਣਗੜ ਏਰੀਏ ਵਿਚ ਅੱਜ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਪੁਲਿਸ ਨੇ ਬੜੀ ਮੁਸਤੈਦੀ ਦੇ ਨਾਲ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਅਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ, ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇਨ੍ਹਾਂ ਗੈਂਗਸਟਰਾਂ ਬਾਰੇ ਪਹਿਲੋਂ ਸੂਚਨਾ ਸੀ, ਜਿਸ ਦੇ ਤਹਿਤ ਅੱਜ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ।
ਇਸੇ ਦੌਰਾਨ ਹੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਹਾਲਾਂਕਿ ਪੁਲਿਸ ਕਮਿਸ਼ਨਰ ਵਲੋਂ ਇਹ ਨਹੀਂ ਦੱਸਿਆ ਗਿਆ ਕਿ, ਕਿੰਨੇ ਫਾਇਰ ਦੋਵਾਂ ਪਾਸਿਆਂ ਤੋਂ ਕੀਤੇ ਗਏ।
ਪੁਲਿਸ ਕਮਿਸ਼ਨਰ ਮੁਤਾਬਿਕ, ਫੜੇ ਗਏ ਗੈਂਗਸਟਰਾਂ ਖਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਪਹਿਲੋਂ ਕਈ ਮੁਕੱਦਮੇ ਦਰਜ ਸਨ।