ਭੂਗੋਲ ਵਿਸ਼ੇ ਦੇ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ
- ਵਿਦਿਆਰਥੀਆਂ ਲਈ ਰੌਚਕ ਸਿੱਖਣ ਸਿਖਾਉਣ ਸਹਾਇਕ ਸਮੱਗਰੀ ਨਾਲ ਵਿਸ਼ੇ ਦੀ ਸਮਝ ਗੂੜੀ ਸੌਖੀ ਹੁੰਦੀ ਹੈ- ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ
ਪ੍ਰਮੋਦ ਭਾਰਤੀ
ਐੱਸ. ਏ. ਐੱਸ. ਨਗਰ, 01 ਦਸੰਬਰ ,2022 - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਦੇਖ-ਰੇਖ ਵਿੱਚ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤਾਂ ਨੂੰ ਭੂਗੋਲ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਮੂਹ ਜ਼ਿਲ੍ਹਿਆਂ ਦੇ ਰਿਸੋਰਸ ਪਰਸਨਾਂ ਨੂੰ ਵੱਖ-ਵੱਖ ਸਿੱਖਣ-ਸਿਖਾਉਣ ਦੀਆਂ ਵਿਧੀਆਂ ਦੀ ਜਾਣਕਾਰੀ ਦਿੱਤੀ ਜਾਣੀ ਹੈ।
ਇਸ ਵਰਕਸ਼ਾਪ ਦੀ ਸ਼ੁਰੂਆਤ ਸਮੇਂ ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਐਸ. ਸੀ. ਈ. ਆਰ. ਟੀ. ਨੇ ਸੰਬੋਧਨ ਕੀਤਾ। ਸ਼ੰਕਰ ਚੌਧਰੀ ਵੱਲੋਂ ਭੂਗੋਲ ਵਿਸ਼ੇ ਲੈਕਚਰਾਰਾਂ ਨੂੰ ਸੰਬੋਧਨ ਕਰਦਿਆਂ ਨਵੀ ਤਕਨੀਕ ਦੀ ਢੁੱਕਵੀਂ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਉਹ ਅੱਗੇ ਜਾ ਕੇ ਵਿਦਿਆਰਥੀਆਂ ਨੂੰ ਵੀ ਨਵੀਆਂ ਤਕਨੀਕਾਂ ਅਤੇ ਵਿਧੀਆਂ ਤੋਂ ਜਾਣੂ ਕਰਵਾ ਸਕਣ।
ਇਸ ਮੌਕੇ ਬਲਦੇਵ ਸਿੰਘ ਸਟੇਟ ਰਿਸੋਰਸ ਪਰਸਨ ਨੇ ਸਮੂਹ ਜ਼ਿਲ੍ਹਿਆਂ ਤੋਂ ਪਹੁੰਚੇ ਭੂਗੋਲ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਨੂੰ ਸੰਬੋਧਨ ਕਰਦਿਆਂ ਲੈਕਚਰਾਰਾਂ ਨੂੰ ਆਪੋ ਆਪਣੇ ਜ਼ਿਲ੍ਹਿਆਂ ਵਿਚ ਵਧੀਆ ਢੰਗ ਨਾਲ ਅਗਵਾਈ ਕਰਕੇ ਸਿੱਖਣ ਸਿਖਾਉਣ ਦੀਆਂ ਵਿਧੀਆਂ ਨੂੰ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਯਾਦਵਿੰਦਰ ਸਿੰਘ , ਹਰਪ੍ਰੀਤ ਕੌਰ , ਡਾ. ਜਗਸੀਰ ਸਿੰਘ ਹਾਜਰ ਸਨ। ਇਸ ਤੋਂ ਇਲਾਵਾ ਗੁਰਮੀਤ ਸਿੰਘ ਭਲਾਈਅਣਾ ਮੀਡੀਆ ਸੈਲ ਇੰਚਾਰਜ ਅਤੇ ਰਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਵਿਸ਼ੇਸ ਤੌਰ ਤੇ ਵਰਕਸ਼ਾਪ ਵਿੱਚ ਸੰਬੋਧਨ ਕੀਤਾ।